ਅਗਲੇ 5 ਦਿਨ ਇਨ੍ਹਾਂ ਰਾਜਾਂ ’ਚ ਭਾਰੀ ਬਾਰਸ਼ ਦੇ ਆਸਾਰ
ਮੌਸਮ ਵਿਭਾਗ ਅਨੁਸਾਰ, ਬੰਗਾਲ ਦੀ ਖਾੜੀ ਵਿੱਚ ਦੋ ਮੌਸਮੀ ਚੱਕਰਵਾਤੀ ਹਾਲਾਤ ਬਣ ਰਹੇ ਹਨ। ਇਸ ਕਾਰਨ ਪੂਰਬੀ, ਮੱਧ ਤੇ ਉੱਤਰ-ਪੱਛਮੀ ਭਾਰਤ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।
ਨਵੀਂ ਦਿੱਲੀ: ਮੌਸਮ ਵਿਭਾਗ ਅਨੁਸਾਰ, ਬੰਗਾਲ ਦੀ ਖਾੜੀ ਵਿੱਚ ਦੋ ਮੌਸਮੀ ਚੱਕਰਵਾਤੀ ਹਾਲਾਤ ਬਣ ਰਹੇ ਹਨ। ਇਸ ਕਾਰਨ ਪੂਰਬੀ, ਮੱਧ ਤੇ ਉੱਤਰ-ਪੱਛਮੀ ਭਾਰਤ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਪੂਰਬੀ ਰਾਜਸਥਾਨ ਅਤੇ ਗੁਜਰਾਤ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੌਰਾਨ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਹੈ।
ਦੂਜੇ ਪਾਸੇ ਪੱਛਮੀ ਰਾਜਸਥਾਨ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਤੇ ਪੁਡੂਚੇਰੀ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਪੂਰਬੀ ਯੂਪੀ, ਮੱਧ ਪ੍ਰਦੇਸ਼, ਝਾਰਖੰਡ, ਗੰਗਾ ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਦਿੱਲੀ ਵਿੱਚ ਦੋ ਦਿਨਾਂ ਦਾ ਬ੍ਰੇਕ ਲੈਣ ਤੋਂ ਬਾਅਦ ਅਗਲੇ ਹਫਤੇ ਮਾਨਸੂਨ ਫਿਰ ਤੋਂ ਸਰਗਰਮ ਹੋ ਜਾਵੇਗੀ। ਇਸ ਕਾਰਨ 21-22 ਸਤੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਅਗਲੇ ਪੰਜ ਦਿਨਾਂ ਤੱਕ ਇਨ੍ਹਾਂ ਸੂਬਿਆਂ ਵਿੱਚ ਹੋ ਸਕਦੀ ਭਾਰੀ ਬਾਰਸ਼
ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਦੇਸ਼ ਦੇ ਇਨ੍ਹਾਂ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ, 19-21 ਸਤੰਬਰ ਦੌਰਾਨ ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਉੜੀਸਾ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਵਿੱਚ ਅਲੱਗ-ਅਲੱਗ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੌਰਾਨ ਉੱਤਰ -ਪੱਛਮੀ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਰਾਜਧਾਨੀ ਦਿੱਲੀ ਤੇ ਯੂਪੀ ਦੇ ਕੁਝ ਸਥਾਨਾਂ ਤੇ ਭਾਰੀ ਬਾਰਿਸ਼ ਦੇ ਸੰਕੇਤ ਹਨ।
ਰਾਜਧਾਨੀ ਦਿੱਲੀ ਵਿੱਚ 21 ਤੋਂ ਦੁਬਾਰਾ ਮੀਂਹ ਪੈ ਸਕਦਾ, ‘ਯੈਲੋ ਅਲਰਟ’ ਜਾਰੀ
ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਰਾਜਧਾਨੀ ਵਿੱਚ ਚੋਖੀ ਵਰਖਾ ਹੋ ਸਕਦੀ ਹੈ। ਮੌਸਮ ਵਿਭਾਗ ਨੇ 21 ਤੋਂ 24 ਸਤੰਬਰ ਤੱਕ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਵਿਭਾਗ ਅਨੁਸਾਰ, ਐਤਵਾਰ ਨੂੰ ਵੀ ਬੱਦਲਵਾਈ ਰਹੇਗੀ, ਪਰ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਸੋਮਵਾਰ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਹੋ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟੋ ਘੱਟ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।