Hemkund Sahib Yatra 2020: 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ, ਰੱਖਣਾ ਪਵੇਗਾ ਇਨ੍ਹਾਂ ਗੱਲਾਂ ਦਾ ਧਿਆਨ
ਏਬੀਪੀ ਸਾਂਝਾ | 19 Aug 2020 08:17 PM (IST)
Hemkund Sahib Yatra 2020 Dates: ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਹਰ ਸਾਲ ਮਈ ਦੇ ਮਹੀਨੇ 'ਚ ਖੁੱਲ੍ਹਦੇ ਹਨ, ਪਰ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ 4 ਸਤੰਬਰ ਨੂੰ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ।
ਸੰਕੇਤਕ ਤਸਵੀਰ
ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਹਰ ਸਾਲ ਮਈ ਦੇ ਮਹੀਨੇ 'ਚ ਖੁੱਲ੍ਹਦੇ ਹਨ, ਪਰ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ 4 ਸਤੰਬਰ ਨੂੰ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਹੇਮਕੁੰਟ ਸਾਹਿਬ ਦੇ ਦਰਵਾਜ਼ੇ 4 ਸਤੰਬਰ ਨੂੰ ਸਵੇਰੇ 10 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਉਤਰਾਖੰਡ ਦੇ ਬਾਹਰੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਕੋਵਿਡ ਦਾ ਪੀਸੀਆਰ ਟੈਸਟ 72 ਘੰਟੇ ਪਹਿਲਾਂ ਤੋਂ ਕਰਵਾਉਣਾ ਜ਼ਰੂਰੀ ਹੋਵੇਗਾ। Punjab Assembly Session: ਅਕਾਲੀ ਦਲ ਤੇ 'ਆਪ' ਦੀਆਂ ਗੱਲਾਂ ਸੁਣ ਕੇ ਕੈਪਟਨ ਨੂੰ ਹੋਈ ਦੋਹਾਂ ਦੀ ਫਿਕਰ, ਕਿਹਾ ਤੁਸੀਂ ਕੀਤਾ ਲੋਕਾਂ ਨਾਲ ਮਜ਼ਾਕ..... ਇਸ ਤੋਂ ਇਲਾਵਾ ਉਤਰਾਖੰਡ ਸਰਕਾਰ ਦੀ ਵੈਬਸਾਈਟ ਤੋਂ ਸਿਰਫ ਈ-ਪਾਸ ਦੇ ਨਾਲ ਯਾਤਰਾ ਦੀ ਆਗਿਆ ਹੋਵੇਗੀ। ਯਾਤਰਾ ਦੌਰਾਨ ਸੋਸ਼ਲ ਡਿਸਟੇਨਸਿੰਗ, ਮਾਸਕ ਪਾਉਣਾ ਅਤੇ ਕੋਵਿਡ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਵੀ ਲਾਜ਼ਮੀ ਹੋਵੇਗਾ। ਤੀਰਥ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ ਦੀ ਥਰਮਲ ਸਕ੍ਰੀਨਿੰਗ ਵੀ ਕੀਤੀ ਜਾਏਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ