ਜੰਮੂ-ਪਠਾਨਕੋਟ ਹਾਈਵੇਅ 'ਤੇ ਹਾਈ ਅਲਰਟ, ਹਥਿਆਰਬੰਦ ਲੁਟੇਰਿਆਂ ਦੀ ਕੀਤੀ ਜਾ ਰਹੀ ਭਾਲ
ਏਬੀਪੀ ਸਾਂਝਾ | 05 Sep 2020 04:51 PM (IST)
ਹਥਿਆਰਬੰਦ ਸ਼ੱਕੀ ਵਿਅਕਤੀ ਪੰਜਾਬ 'ਚੋਂ ਇਕ ਕਾਰ ਲੁੱਟ ਕੇ ਫਰਾਰ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਜੰਮੂ-ਪਠਾਨਕੋਟ ਹਾਈਵੇਅ ਦੇ ਸਾਰੇ ਚੈੱਕ ਪੁਆਇੰਟਸ ਨੂੰ ਹਾਈ ਅਲਰਟ 'ਤੇ ਪਾ ਦਿੱਤਾ ਗਿਆ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ-ਪਠਾਨਕੋਟ ਹਾਈਵੇਅ ਤੋਂ ਲੰਘ ਰਹੇ ਸਾਰੇ ਵਾਹਨਾਂ ਦੀ ਭਾਲ ਕੀਤੀ ਜਾ ਰਹੀ ਹੈ।
ਪਠਾਨਕੋਟ: ਹਥਿਆਰਬੰਦ ਸ਼ੱਕੀ ਵਿਅਕਤੀ ਪੰਜਾਬ 'ਚੋਂ ਇਕ ਕਾਰ ਲੁੱਟ ਕੇ ਫਰਾਰ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਜੰਮੂ-ਪਠਾਨਕੋਟ ਹਾਈਵੇਅ ਦੇ ਸਾਰੇ ਚੈੱਕ ਪੁਆਇੰਟਸ ਨੂੰ ਹਾਈ ਅਲਰਟ 'ਤੇ ਪਾ ਦਿੱਤਾ ਗਿਆ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ-ਪਠਾਨਕੋਟ ਹਾਈਵੇਅ ਤੋਂ ਲੰਘ ਰਹੇ ਸਾਰੇ ਵਾਹਨਾਂ ਦੀ ਭਾਲ ਕੀਤੀ ਜਾ ਰਹੀ ਹੈ। ਪੰਜਾਬ ਦੇ ਅੰਗ-ਸੰਗ: ਸਾਂਝੇ ਪੰਜਾਬ ਦਾ ਲੋਕ-ਨਾਚ ਲੁੱਡੀ ਦੱਸ ਦਈਏ ਕਿ ਸ਼ੁੱਕਰਵਾਰ ਸ਼ਾਮ ਗੁਰਦਾਸਪੁਰ ਦੇ ਦੀਨਾਨਗਰ ਖੇਤਰ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀਆਂ ਨੇ ਇੱਕ ਨਿੱਜੀ ਕਾਰ ਖੋਹਣ ਤੋਂ ਬਾਅਦ ਉਸ ਦੇ ਮਾਲਕ ਨੂੰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ। ਘਟਨਾ ਤੋਂ ਬਾਅਦ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਲਈ ਅਲਰਟ ਜਾਰੀ ਕੀਤਾ ਗਿਆ ਸੀ। ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਕੇਂਦਰ ਸਰਕਾਰ ਐਵਾਰਡ ਨਾਲ ਕਰੇਗੀ ਸਨਮਾਨਿਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ