ਪੜਚੋਲ ਕਰੋ

ਕਾਂਗਰਸ ਦੇ ਕਲੇਸ਼ 'ਤੇ ਹਾਈਕਮਾਨ ਦਾ ਸਖਤ ਸਟੈਂਡ, ਕੈਪਟਨ ਨੂੰ ਦਿੱਤੀ ਡੈੱਡਲਾਈਨ

ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਹਾਈਕਾਮ ਨੇ ਕੈਪਟਨ ਨੂੰ ਵਾਅਦੇ ਪੂਰੇ ਕਰਨ ਲਈ ਡੈੱਡਲਾਈਨ ਦਿੱਤੀ ਹੈ। ਹਾਈਕਮਾਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਤੈਅ ਸਮੇਂ ਅੰਦਰ ਪੂਰੇ ਕਰਨੇ ਹੀ ਹੋਣਗੇ। ਇਹ ਵੀ ਚਰਚਾ ਹੈ ਕਿ ਹਾਈਕਮਾਨ ਦੀ ਸਖਤੀ ਤੋਂ ਕੈਪਟਨ ਕਾਫੀ ਖਫਾ ਹਨ। ਉਹ ਰਾਹੁਲ ਗਾਂਧੀ ਜਾਂ ਸੋਨੀਆ ਗਾਂਧੀ ਨੂੰ ਨਾਲ ਮੁਲਾਕਾਤ ਕੀਤੇ ਬਗੈਰ ਹੀ ਪੰਜਾਬ ਪਰਤ ਆਏ ਹਨ।

ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਹਾਈਕਾਮ ਨੇ ਕੈਪਟਨ ਨੂੰ ਵਾਅਦੇ ਪੂਰੇ ਕਰਨ ਲਈ ਡੈੱਡਲਾਈਨ ਦਿੱਤੀ ਹੈ। ਹਾਈਕਮਾਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਤੈਅ ਸਮੇਂ ਅੰਦਰ ਪੂਰੇ ਕਰਨੇ ਹੀ ਹੋਣਗੇ। ਇਹ ਵੀ ਚਰਚਾ ਹੈ ਕਿ ਹਾਈਕਮਾਨ ਦੀ ਸਖਤੀ ਤੋਂ ਕੈਪਟਨ ਕਾਫੀ ਖਫਾ ਹਨ। ਉਹ ਰਾਹੁਲ ਗਾਂਧੀ ਜਾਂ ਸੋਨੀਆ ਗਾਂਧੀ ਨੂੰ ਨਾਲ ਮੁਲਾਕਾਤ ਕੀਤੇ ਬਗੈਰ ਹੀ ਪੰਜਾਬ ਪਰਤ ਆਏ ਹਨ।
 
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੇਅਦਬੀ ਤੇ ਨਸ਼ੇ ਦੇ ਮੁੱਦੇ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਬਿਆਨਬਾਜ਼ੀ ਦਾ ਵੀ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਦਿੱਲੀ ਬੁਲਾਇਆ ਜਾਵੇਗਾ। ਇਸ ਦੇ ਨਾਲ ਹੀ ਕੈਪਟਨ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਡੈੱਡਲਾਈਨ ਦਿੱਤੀ ਹੈ।
 
ਦੱਸ ਦਈਏ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੇਤਾਵਾਂ ਦਰਮਿਆਨ ਝਗੜਾ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੀ ਕੇਂਦਰੀ ਕਮੇਟੀ ਦੇ ਸਾਹਮਣੇ ਆਪਣੀ ਗੱਲ ਰੱਖਣ ਤੋਂ ਬਾਅਦ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਵਾਪਸ ਪਰਤ ਆਏ। ਉਨ੍ਹਾਂ ਰਾਹੁਲ ਗਾਂਧੀ ਜਾਂ ਸੋਨੀਆ ਗਾਂਧੀ ਨੂੰ ਨਾਲ ਮੁਲਾਕਾਤ ਨਹੀਂ ਕੀਤੀ।
 
ਇਸ ਦੌਰਾਨ ਨਾਰਾਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਿਲੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਦਿੱਲੀ ਵਿੱਚ ਮਿਲੇ। ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਮੈਂ ਜ਼ਮੀਨੀ ਹਕੀਕਤ, ਮੌਜੂਦਾ ਰਾਜਨੀਤਕ ਸਥਿਤੀ ਤੇ ਹਾਈ ਕਮਾਂਡ ਨਾਲ ਪਾਰਟੀ ਦੀਆਂ ਉਮੀਦਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਹਾਈ ਕਮਾਨ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ‘ਤੇ ਫੈਸਲਾ ਲਵੇਗੀ।
 
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਵਿਵਾਦ ਨੂੰ ਠੱਲ੍ਹ ਪਾਉਣ ਲਈ ਚੋਟੀ ਦੀ ਲੀਡਰਸ਼ਿਪ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਇੱਕ ਵਾਰ ਫਿਰ ਮਲਿਕਅਰਜੁਨ ਖੜਗੇ ਕਮੇਟੀ ਦੇ ਸਾਹਮਣੇ ਪੇਸ਼ ਹੋਏ। ਇੱਕ ਮਹੀਨੇ ਦੇ ਅੰਦਰ ਕੈਪਟਨ ਦੀ ਇਹ ਦੂਜੀ ਪੇਸ਼ੀ ਸੀ।
 
ਸੂਤਰਾਂ ਦੀ ਮੰਨੀਏ ਤਾਂ ਕੈਪਟਨ ਨੇ ਕਮੇਟੀ ਨੂੰ  ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਮਾਮਲੇ ਵਿੱਚ ਹਾਈ ਕਮਾਂਡ ਨੂੰ ਫੈਸਲਾ ਲੈਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਤਾਜ਼ਾ ਬਿਆਨਬਾਜ਼ੀ ਤੇ ਇੰਟਰਵਿਊ ‘ਤੇ ਸਖਤ ਇਤਰਾਜ਼ ਜਤਾਇਆ ਤੇ ਕਿਹਾ ਕਿ ਸਿੱਧੂ ਲਈ ਹੁਣ ਸਾਰੇ ਦਰਵਾਜ਼ੇ ਬੰਦ ਹਨ ਤੇ ਹਾਈਕਮਾਂਡ ਕੋਈ ਫੈਸਲਾ ਲਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Gurpreet Ghuggi Son: ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਪੁੱਤ ਦੀ ਫਿਲਮਾਂ 'ਚ ਐਂਟਰੀ, ਜਾਣੋ ਕਿਸ ਫਿਲਮ ਨਾਲ ਪਰਦੇ 'ਤੇ ਕਰਨਗੇ ਧਮਾਕਾ; ਹੋਇਆ ਵੱਡਾ ਖੁਲਾਸਾ...
ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਪੁੱਤ ਦੀ ਫਿਲਮਾਂ 'ਚ ਐਂਟਰੀ, ਜਾਣੋ ਕਿਸ ਫਿਲਮ ਨਾਲ ਪਰਦੇ 'ਤੇ ਕਰਨਗੇ ਧਮਾਕਾ; ਹੋਇਆ ਵੱਡਾ ਖੁਲਾਸਾ...
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Embed widget