Farmers Protest: ਹਿੰਦੂ ਮਜ਼ਦੂਰ ਕਿਸਾਨ ਕਮੇਟੀ ਦੇ ਵਰਕਰ ਪਹੁੰਚੇ ਸਿੰਘੂ ਬਾਰਡਰ, ਹੰਗਾਮੇ ਤੋਂ ਬਾਅਦ ਪੁਲਿਸ ਦਾ ਲਾਠੀਚਾਰਜ
11 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਇਸ ਦੌਰਾਨ ਅੱਜ ਸਿੰਘੂ ਸਰਹੱਦ ’ਤੇ ਕਾਫੀ ਹੰਗਾਮਾ ਹੋਇਆ। ਹਿੰਦ ਮਜ਼ਦੂਰ ਕਿਸਾਨ ਸੰਮਤੀ ਦੇ ਕਾਰਕੁਨ ਸਿੰਘੂ ਬਾਰਡਰ 'ਤੇ ਪੁੱਜੇ ਅਤੇ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ।
Singhu Border: ਲਗਭਗ 11 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਇਸ ਦੌਰਾਨ ਅੱਜ ਸਿੰਘੂ ਸਰਹੱਦ ’ਤੇ ਕਾਫੀ ਹੰਗਾਮਾ ਹੋਇਆ। ਹਿੰਦ ਮਜ਼ਦੂਰ ਕਿਸਾਨ ਸੰਮਤੀ ਦੇ ਕਾਰਕੁਨ ਸਿੰਘੂ ਬਾਰਡਰ 'ਤੇ ਪੁੱਜੇ ਅਤੇ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ। ਹੰਗਾਮਾ ਹੋਣ ’ਤੇ ਨਰੇਲਾ ਪੁਲੀਸ ਨੇ ਇਨ੍ਹਾਂ ਵਰਕਰਾਂ ’ਤੇ ਲਾਠੀਚਾਰਜ ਕੀਤਾ।
ਦਿੱਲੀ ਪੁਲਿਸ ਦੇ ਇੱਕ ਸੂਤਰ ਨੇ ਦੱਸਿਆ ਕਿ ਅੱਜ ਕੁਝ ਲੋਕਾਂ ਨੇ ਸਿੰਘੂ ਸਰਹੱਦ ਨੇੜੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਜਿੱਥੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਮੌਜੂਦ ਹਨ। ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਘਟਨਾ ਵਾਲੀ ਥਾਂ 'ਤੇ ਪੁਲਿਸ ਅਧਿਕਾਰੀਆਂ ਵੱਲੋਂ ਹਲਕੀ ਤਾਕਤ ਦੀ ਵਰਤੋਂ ਕੀਤੀ ਗਈ ਹੈ।
ਹਿੰਦ ਮਜ਼ਦੂਰ ਕਿਸਾਨ ਸੰਮਤੀ ਦੇ ਕਾਰਕੁਨ ਹਾਲ ਹੀ ਵਿੱਚ ਨਿਹੰਗਾਂ ਵੱਲੋਂ ਲਖਬੀਰ ਸਿੰਘ ਦੇ ਕਤਲ ’ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਸਿੰਘੂ ਸਰਹੱਦ ’ਤੇ ਪੁੱਜੇ ਸਨ। ਇਸ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਕੀਤੀ ਗਈ ਸੀ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਲਖਬੀਰ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ।
ਪਿਛਲੇ ਦਿਨੀਂ ਲਖਬੀਰ ਸਿੰਘ ਦਾ ਸਿੰਘੂ ਬਾਰਡਰ 'ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਦਾ ਹੱਥ ਵੱਢ ਕੇ ਲਾਸ਼ ਨੂੰ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ ਸੀ। ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਜ਼ਖ਼ਮ ਕੀਤੇ ਗਏ ਸਨ। ਦੋਸ਼ੀ ਨਿਹੰਗਾਂ ਦਾ ਦਾਅਵਾ ਹੈ ਕਿ ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਲਖਬੀਰ ਨੇ ਸਿੱਖਾਂ ਦੇ ਧਾਰਮਿਕ ਗ੍ਰੰਥ ਦੀ ਬੇਅਦਬੀ ਕੀਤੀ ਸੀ, ਇਸ ਲਈ ਉਸ ਨੂੰ ਸਜ਼ਾ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਕਈ ਮੁਲਜ਼ਮ ਆਤਮ ਸਮਰਪਣ ਕਰ ਚੁੱਕੇ ਹਨ। ਲਖਬੀਰ ਸਿੰਘ ਦੇ ਕਤਲ ਤੋਂ ਬਾਅਦ ਕਿਸਾਨ ਜਥੇਬੰਦੀਆਂ ਇਸ ਤੋਂ ਵੱਖ ਹੋ ਗਈਆਂ ਸਨ। ਕਿਸਾਨ ਜਥੇਬੰਦੀਆਂ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਾਂ।