ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੰਘੂ, ਗਾਜੀਪੁਰ ਅਤੇ ਟਿਕਰੀ ਸਰਹੱਦ 'ਤੇ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਇਕ ਅਧਿਕਾਰੀ ਨੇ ਦਿੱਤੀ। ਦਿੱਲੀ ਦੀਆਂ ਇਨ੍ਹਾਂ ਸਰਹੱਦਾਂ 'ਤੇ ਕਿਸਾਨ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਅਧਿਕਾਰੀ ਨੇ ਕਿਹਾ ਕਿ ਦਿੱਲੀ ਦੀਆਂ ਤਿੰਨ ਸਰਹੱਦਾਂ ਤੋਂ ਇਲਾਵਾ, ਉਨ੍ਹਾਂ ਨਾਲ ਲੱਗਦੇ ਇਲਾਕਿਆਂ 'ਚ 29 ਜਨਵਰੀ ਰਾਤ 11 ਵਜੇ ਤੋਂ 31 ਜਨਵਰੀ ਰਾਤ 11 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਰਹਿਣਗੀਆਂ।
26 ਜਨਵਰੀ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਇੰਟਰਨੈਟ ਸੇਵਾਵਾਂ ਅਸਥਾਈ ਤੌਰ 'ਤੇ ਬੰਦ ਕਰ ਦਿੱਤੀਆਂ ਗਈਆਂ ਸੀ। ਇਹ ਕਦਮ ਉਸ ਵੇਲੇ ਚੁੱਕਿਆ ਗਿਆ ਜਦੋਂ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਦੀ ਘਟਨਾ ਵਾਪਰੀ ਸੀ।
ਇਸ ਦੌਰਾਨ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ ਸਬੂਤ ਇਕੱਤਰ ਕਰਨ ਲਈ ਫੋਰੈਂਸਿਕ ਮਾਹਰਾਂ ਦੀ ਟੀਮ ਸ਼ਨੀਵਾਰ ਨੂੰ ਲਾਲ ਕਿਲ੍ਹਾ ਪਹੁੰਚੀ।