ਮੇਰਠ: ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 19 ਸਾਲਾ ਲੜਕੀ ਦੀ ਉਸ ਦੇ ਚਚੇਰੇ ਭਰਾ ਨੇ ਪ੍ਰਾਈਵੇਟ ਪਾਰਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਵਾਰਦਾਤ ਤੋਂ 5-6 ਘੰਟੇ ਬਾਅਦ ਪਰਿਵਾਰ ਵਾਲਿਆਂ ਵੱਲੋਂ ਲੜਕੀ ਨੂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਅਧਿਕਾਰੀਆਂ ਮੁਤਾਬਕ ਸ਼ੁਰੂ 'ਚ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਸ ਨੂੰ ਲੁੱਟ-ਖੋਹ ਤੇ ਕਤਲ ਦਾ ਮਾਮਲਾ ਦੱਸਿਆ ਪਰ ਜਦ ਪੁਲਿਸ ਨੇ ਸਖਤੀ ਨਾਲ ਜਾਂਚ ਕੀਤੀ ਤਾਂ ਉਨ੍ਹਾਂ ਦੋਸ਼ ਕਬੂਲ ਲਿਆ। ਜਾਂਚ ਦੌਰਾਨ ਪੁਲਿਸ ਨੂੰ ਇੱਕ ਸੀਸੀਟੀਵੀ ਫੁਟੇਜ ਮਿਲੀ। ਇਸ 'ਚ ਲੜਕੀ ਨੂੰ ਉਸਦੇ ਚਚੇਰੇ ਭਰਾ ਵੱਲੋਂ ਤਿੰਨ ਗੋਲੀਆਂ ਮਾਰੀਆਂ ਗਈਆਂ।
ਪੁਲਿਸ ਮੁਤਾਬਕ ਘਟਨਾ ਸਥਾਨ 'ਤੇ ਕਿਸੇ ਵੱਲੋਂ ਸਬੂਤ ਮਿਟਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਜਾਣਕਾਰੀ ਮੁਤਾਬਕ ਮ੍ਰਿਤਕਾ ਦੇ ਇੱਕ ਲੜਕੇ ਨਾਲ ਪ੍ਰੇਮ ਸਬੰਧ ਸਨ ਜਿਸ ਨੂੰ ਲੈ ਕੇ ਪਰਿਵਾਰ 'ਚ ਝਗੜਾ ਵੀ ਚੱਲ ਰਿਹਾ ਸੀ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਭੈਣ ਦੇ ਅਫੇਅਰ ਤੋਂ ਭੜਕਿਆ ਭਰਾ, ਪ੍ਰਾਈਵੇਟ ਪਾਰਟ 'ਚ ਮਾਰੀ ਗੋਲੀ
ਏਬੀਪੀ ਸਾਂਝਾ
Updated at:
18 Feb 2020 12:55 PM (IST)
ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 19 ਸਾਲਾ ਲੜਕੀ ਦੀ ਉਸ ਦੇ ਚਚੇਰੇ ਭਰਾ ਨੇ ਪ੍ਰਾਈਵੇਟ ਪਾਰਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
- - - - - - - - - Advertisement - - - - - - - - -