ਨਵੀਂ ਦਿੱਲੀ:  ਕੋਵਿਡ-19 ਦੇ ਵਧਦੇ ਕੇਸਾਂ ਦਰਮਿਆਨ ਭਾਰਤੀ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 18 ਸਾਲ ਤੋਂ ਵੱਧ ਉਮਰ ਵਾਲੇ ਹਰ ਵਿਅਕਤੀ ਨੂੰ ਕਰੋਨਾ ਵੈਕਸੀਨ ਲਾਉਣ ਦੀ ਖੁੱਲ੍ਹ ਦੇਣ ਦਾ ਸੁਝਾਅ ਦਿੱਤਾ ਹੈ। ਇਹ ਸੁਝਾਅ ਉਸ ਵੇਲੇ ਆਇਆ ਹੈ ਜਦੋਂ ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਵਿਸ਼ਾਲ ਹੋ ਰਹੀ ਹੈ।


 


45 ਸਾਲ ਤੋਂ ਉੱਪਰ ਵਾਲੇ ਮੁਲਾਜ਼ਮਾਂ ਨੂੰ ਵੈਕਸੀਨ ਲਵਾਉਣ ਦੇ ਹੁਕਮ


ਇਸ ਵੇਲੇ ਦੇਸ਼ ਵਿੱਚ 45 ਸਾਲ ਤੋਂ ਉੱਪਰ ਵਾਲਿਆਂ ਨੂੰ ਕੋਰੋਨਾ ਵੈਕਸੀਨ ਲਾਈ ਜਾ ਰਹੀ ਹੈ। ਕੇਂਦਰ ਸਰਕਾਰ ਨੇ ਅੱਜ ਕੋਵਿਡ-19 ਦੇ ਫੈਲਾਅ ਨੂੰ ਠੱਲ੍ਹਣ ਲਈ 45 ਸਾਲ ਤੇ ਇਸ ਤੋਂ ਵਧ ਉਮਰ ਦੇ ਆਪਣੇ ਸਾਰੇ ਮੁਲਾਜ਼ਮਾਂ ਨੂੰ ਕਰੋਨਾ ਵੈਕਸੀਨ ਲਵਾਉਣ ਲਈ ਆਖਿਆ ਹੈ। ਅਮਲ ਮੰਤਰਾਲਾ ਵੱਲੋਂ ਜਾਰੀ ਹੁਕਮਾਂ ਵਿੱਚ ਕੋਵਿਡ ਵੈਕਸੀਨ ਲਗਵਾਉਣ ਦੇ ਬਾਵਜੂਦ ਹੱਥ ਧੋਣ, ਮਾਸਕ ਪਾਉਣ ਤੇ ਸਮਾਜਿਕ ਦੂਰੀ ਨੇਮਾਂ ਦੀ ਪਹਿਲਾਂ ਵਾਂਗ ਪਾਲਣਾ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਹੈ। ਅਮਲਾ ਮੰਤਰਾਲਾ ਸਾਰੇ ਕੇਂਦਰ ਸਰਕਾਰ ਦੇ ਸਾਰੇ ਮੰਤਰਾਲਿਆਂ ਤੇ ਵਿਭਾਗਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ।


 


ਕੋਰੋਨਾ ਨਿੱਤ ਹੋਰ ਰਿਹਾ ਬੇਕਾਬੂ


ਦੱਸ ਦਈਏ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੀ ਲਾਗ ਦੇ 96,982 ਨਵੇਂ ਕੇਸ ਸਾਹਮਣੇ ਆਏ ਹਨ ਜਦੋਂਕਿ ਇਸ ਅਰਸੇ ਦੌਰਾਨ 446 ਹੋਰ ਵਿਅਕਤੀ ਕਰੋਨਾ ਕਰਕੇ ਦਮ ਤੋੜ ਗਏ। ਇਨ੍ਹਾਂ ਸੱਜਰੀਆਂ ਮੌਤਾਂ ਨਾਲ ਕਰੋਨਾ ਕਰ ਕੇ ਮਰਨ ਵਾਲਿਆਂ ਦੀ ਗਿਣਤੀ 1,65,547 ਹੋ ਗਈ ਹੈ। ਉਂਜ ਅੱਜ ਲਗਾਤਾਰ ਤੀਜਾ ਦਿਨ ਹੈ ਜਦੋਂ ਕੋਵਿਡ-19 ਕੇਸਾਂ ਦੀ ਗਿਣਤੀ 90 ਹਜ਼ਾਰ ਦੇ ਅੰਕੜੇ ਤੋਂ ਵੱਧ ਰਹੀ ਹੈ। 97 ਹਜ਼ਾਰ ਦੇ ਕਰੀਬ ਨਵੇਂ ਕੇਸਾਂ ਨਾਲ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ 1,26,86,049 ਹੋ ਗਈ ਹੈ।


 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904