ਪੜਚੋਲ ਕਰੋ

ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ, ਕੋਰੋਨਾ ਨੂੰ ਰੋਕਣ ਲਈ ਦਿੱਤੇ ਇਹ ਨਿਰਦੇਸ਼ 

ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰਟੀ-ਪੀਸੀਆਰ ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ।

ਚੰਡੀਗੜ੍ਹ: ਸੂਬੇ ਵਿੱਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰਟੀ-ਪੀਸੀਆਰ ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ।

ਉਨ੍ਹਾਂ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 40,000 ਸੈਂਪਲ ਲੈਣ ਦੇ ਟੀਚੇ ਨੂੰ ਲਾਜ਼ਮੀ ਤੌਰ `ਤੇ ਪੂਰਾ ਕੀਤਾ ਜਾਵੇ ਅਤੇ ਜੇ ਕੋਵਿਡ ਦੇ ਮਾਮਲੇ ਵਧਦੇ ਹਨ ਤਾਂ ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਮੁੱਖ ਸਕੱਤਰ ਨੇ ਗੁਆਂਢੀ ਰਾਜਾਂ, ਜਿੱਥੇ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ, ਤੋਂ ਪੰਜਾਬ ਵਿੱਚ ਲੋਕਾਂ ਦੀ ਆਵਾਜਾਈ 'ਤੇ ਚਿੰਤਾ ਜ਼ਾਹਿਰ ਕੀਤੀ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪੌਜ਼ੇਟਿਵਿਟੀ ਦਰ `ਤੇ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਚੌਕਸ ਰਹਿਣ ਦੀ ਲੋੜ ਹੈ।

ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਨੂੰ ਵੱਡੇ ਪੱਧਰ `ਤੇ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਐਪੀਡੀਮੌਲੋਜਿਸਟ ਨਿਯੁਕਤ ਕੀਤੇ ਗਏ ਹਨ ਅਤੇ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਕੈਮਬ੍ਰਿਜ ਯੂਨੀਵਰਸਿਟੀ ਦੀ ਭਵਿੱਖਬਾਣੀ ਦਾ ਹਵਾਲਾ ਦਿੰਦਿਆਂ ਮਹਾਜਨ ਨੇ ਕਿਹਾ ਕਿ ਲਗਾਏ ਗਏ ਅੰਦਾਜ਼ੇ ਦੇ ਮੁਤਾਬਕ ਨਵੇਂ ਕੇਸਾਂ ਦੀ ਗਿਣਤੀ ਲਗਭਗ 64 ਦਿਨਾਂ ਵਿੱਚ ਦੁੱਗਣੀ ਹੋ ਸਕਦੀ ਹੈੈ।

ਉਨ੍ਹਾਂ ਇਸ ਤੱਥ `ਤੇ ਤਸੱਲੀ ਜ਼ਾਹਿਰ ਕੀਤੀ ਕਿ ਪਿਛਲੇ ਹਫ਼ਤੇ 3 ਤੋਂ 9 ਅਗਸਤ ਤੱਕ 2,45,823 ਨਮੂਨੇ ਲਏ ਗਏ, ਜਿਨ੍ਹਾਂ ਵਿੱਚੋਂ 352 ਪੌਜ਼ੇਟਿਵ ਪਾਏ ਗਏ ਹਨ, ਜਿਸ ਨਾਲ ਪੌਜ਼ੇਟਿਵਿਟੀ ਦਰ 0.1 ਫੀਸਦ ਰਹੀ। ਸੂਬੇ ਵਿੱਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ `ਤੇ ਜ਼ੋਰ ਦਿੰੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਹਰੇਕ ਜ਼ਿਲ੍ਹੇ ਨੂੰ ਦੂਜੀ ਲਹਿਰ ਦੇ ਸਿਖ਼ਰ ਦੌਰਾਨ ਰਹੀ ਮੰਗ ਦੇ ਮੁਕਾਬਲੇ ਬੈਡਾਂ ਦੀ ਸਮਰੱਥਾ 25 ਫ਼ੀਸਦੀ ਵਧਾਉਣ ਦਾ ਟੀਚਾ ਰੱਖਣਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Embed widget