ਲਾਠੀਚਾਰਜ ਨੂੰ ਲੈ ਕੇ ਕਿਸਾਨਾਂ ਦੀ ਅਹਿਮ ਮੀਟਿੰਗ, ਅੱਜ ਲਿਆ ਜਾ ਸਕਦਾ ਵੱਡਾ ਫੈਸਲਾ!
ਕਿਸਾਨਾਂ 'ਤੇ ਹੋਏ ਲਾਠੀਚਾਰਜ ਸਬੰਧੀ ਕਿਸਾਨਾਂ ਦੀ ਮੀਟਿੰਗ ਹੋ ਰਹੀ ਹੈ ਅਤੇ ਵੱਖ -ਵੱਖ ਰਾਜਾਂ ਦੇ ਕਿਸਾਨ ਇਸ ਮੀਟਿੰਗ ਵਿੱਚ ਪਹੁੰਚ ਰਹੇ ਹਨ। ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਵੀ ਇਸ ਮੀਟਿੰਗ ਵਿੱਚ ਪਹੁੰਚੇ ਹਨ।
ਕਰਨਾਲ: ਕਿਸਾਨਾਂ 'ਤੇ ਹੋਏ ਲਾਠੀਚਾਰਜ ਸਬੰਧੀ ਕਿਸਾਨਾਂ ਦੀ ਮੀਟਿੰਗ ਹੋ ਰਹੀ ਹੈ ਅਤੇ ਵੱਖ -ਵੱਖ ਰਾਜਾਂ ਦੇ ਕਿਸਾਨ ਇਸ ਮੀਟਿੰਗ ਵਿੱਚ ਪਹੁੰਚ ਰਹੇ ਹਨ। ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਵੀ ਇਸ ਮੀਟਿੰਗ ਵਿੱਚ ਪਹੁੰਚੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅੰਦੋਲਨ ਨੂੰ ਅੱਗੇ ਕਿਵੇਂ ਲਿਜਾਇਆ ਜਾਵੇ ਇਸ ਬਾਰੇ ਅੱਜ ਫੈਸਲਾ ਲਿਆ ਜਾਵੇਗਾ।
ਉਨ੍ਹਾਂ ਕਿਹਾ ਅਸੀਂ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਸੰਬੰਧ ਵਿੱਚ ਰਣਨੀਤੀ ਬਣਾਵਾਂਗੇ। ਸਰਕਾਰ ਨਾਲ ਲੜਨ ਲਈ ਜੋ ਯੋਜਨਾ ਬਣਾਈ ਜਾਵੇਗੀ, ਉਸ ਦਾ ਸਰਕਾਰ 'ਤੇ ਅਸਰ ਪਵੇਗਾ। ਸਰਕਾਰ ਤੋਂ ਅਜੇ ਤੱਕ ਕੋਈ ਮੰਗ ਨਹੀਂ ਕੀਤੀ ਗਈ ਪਰ ਅਸੀਂ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਾਂਗੇ।
ਗੁਰਨਾਲ ਚੜੂਨੀ ਨੇ ਕਿਹਾ ਮੈਂ ਰਾਏਪੁਰ ਜਾਟਾਨ ਦੇ ਕਿਸਾਨ ਦੇ ਘਰ ਗਿਆ ਸੀ ਜਿਸ ਦੀ ਮੌਤ ਹੋ ਗਈ। ਉੱਥੋਂ ਦੇ ਹਾਲਾਤ ਦੱਸ ਰਹੇ ਹਨ ਕਿ ਉਨ੍ਹਾਂ ਦੀ ਮੌਤ ਲਾਠੀਚਾਰਜ ਕਾਰਨ ਹੋਈ ਹੈ। ਕਾਨੂੰਨ ਲੱਤਾਂ ਦੇ ਹੇਠਾਂ ਡੰਡੇ ਮਾਰਨ ਦਾ ਹੈ, ਪਰ ਉਹ ਸਿਰ 'ਤੇ ਇਹ ਡੰਡੇ ਮਾਰ ਰਹੇ ਹਨ। ਉਨ੍ਹਾਂ ਕਿਹਾ ਦੁਸ਼ਯੰਤ ਚੌਟਾਲਾ ਨੂੰ ਕਿਸੇ ਤੋਂ ਇਜਾਜ਼ਤ ਲੈਣ ਦੀ ਜ਼ਰੂਰਤ ਨਹੀਂ ਹੈ, ਜੋ ਵੀ ਕਾਰਵਾਈ ਹੈ ਤੁਰੰਤ ਕੀਤੀ ਜਾਣੀ ਚਾਹੀਦੀ ਹੈ।