ਕਿਸਾਨਾਂ ਦਾ ਵੱਡਾ ਇਕੱਠ ਦੇਖ ਖੇਤੀ ਮੰਤਰੀ ਤੋਮਰ ਨੇ ਦਿੱਤਾ ਬਿਆਨ, ਕਿਹਾ- ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ
ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਤਵਾਰ ਨੂੰ ਕਿਹਾ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਵਿਰੁੱਧ ਕੀ ਹੈ ਅਤੇ ਸਰਕਾਰ ਇਨ੍ਹਾਂ ਵਿੱਚ ਸੋਧ ਕਰਨ ਲਈ ਤਿਆਰ ਹੈ।
ਗਵਾਲੀਅਰ: ਦਿੱਲੀ ਦੀਆਂ ਸਰੱਹਦਾਂ 'ਤੇ ਕਿਸਾਨਾਂ ਦਾ ਇਕੱਠ ਲਗਾਤਾਰ ਵੱਧ ਰਿਹਾ ਹੈ। ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਤਵਾਰ ਨੂੰ ਕਿਹਾ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਵਿਰੁੱਧ ਕੀ ਹੈ ਅਤੇ ਸਰਕਾਰ ਇਨ੍ਹਾਂ ਵਿੱਚ ਸੋਧ ਕਰਨ ਲਈ ਤਿਆਰ ਹੈ।
ਤੋਮਰ ਨੇ ਗਵਾਲੀਅਰ 'ਚ ਕਿਹਾ, “ਕੇਂਦਰ ਸਰਕਾਰ ਨੇ ਕਿਸਾਨ ਸੰਗਠਨਾਂ ਨਾਲ ਸੰਵੇਦਨਸ਼ੀਲਤਾ ਨਾਲ 12 ਦੌਰ ਕੀਤੇ ਹਨ, ਪਰ ਗੱਲਬਾਤ ਦਾ ਫੈਸਲਾ ਉਦੋਂ ਹੁੰਦਾ ਹੈ ਜਦੋਂ ਇਤਰਾਜ਼ ਦੱਸਿਆ ਜਾਂਦਾ ਹੈ। ਇਹ ਨਹੀਂ ਕਿ ਭੀੜ ਇਕੱਠੀ ਹੁੰਦੀ ਹੈ ਅਤੇ ਕਾਨੂੰਨ ਨੂੰ ਹਟਾ ਦਿੱਤਾ ਜਾਂਦਾ ਹੈ।"
ਖੇਤੀਬਾੜੀ ਮੰਤਰੀ ਨੇ ਕਿਹਾ, “ਕਿਸਾਨ ਜੱਥੇਬੰਦੀਆਂ ਦੱਸਣ ਕਿ ਇਨ੍ਹਾਂ ਨਵੇਂ ਕਾਨੂੰਨਾਂ ਵਿੱਚ ਕਿਸਾਨੀ ਵਿਰੁੱਧ ਕੀ ਹੈ? ਪਰ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦਾ।” ਤੋਮਰ ਨੇ ਕਿਹਾ ਕਿ ਕਿਸਾਨ ਸੰਗਠਨ ਸਾਨੂੰ ਦੱਸੇ ਕਿ ਉਹ ਕਿਹੜੇ ਪ੍ਰਬੰਧ ਹਨ ਜੋ ਕਿਸਾਨਾਂ ਦੇ ਵਿਰੁੱਧ ਹਨ? ਸਰਕਾਰ ਇਸ ਨੂੰ ਸਮਝਣ ਲਈ ਤਿਆਰ ਹੈ ਅਤੇ ਸੋਧਾਂ ਕਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਅੱਜ ਵੀ ਕਿਸਾਨਾਂ ਦੇ ਹਿੱਤਾਂ ਦੇ ਮੁੱਦੇ ‘ਤੇ ਸੋਧਾਂ ਕਰਨ ਲਈ ਤਿਆਰ ਹੈ ਅਤੇ ਖ਼ੁਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਹ ਗੱਲ ਕਹੀ ਹੈ।