ਪੱਛਮੀ ਬੰਗਾਲ ਦੇ ਅੱਠ ਪੜਾਵਾਂ ਵਿੱਚ 27 ਮਾਰਚ ਤੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਸਖਤੀ ਦਿੱਖ ਰਹੀ ਹੈ। ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਡੀਜੀਪੀ ਵਰਿੰਦਰ ਦਾ ਤਬਾਦਲਾ ਕਰ ਦਿੱਤਾ ਹੈ। ਨਿਰੰਜਨ ਨੂੰ ਉਨ੍ਹਾਂ ਦੀ ਜਗ੍ਹਾ 'ਤੇ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤਾ ਹੈ ਕਿ ਵਰਿੰਦਰ ਨੂੰ ਚੋਣਾਂ ਨਾਲ ਸਬੰਧਤ ਕੋਈ ਜ਼ਿੰਮੇਵਾਰੀ ਨਾ ਦਿੱਤੀ ਜਾਵੇ।
ਕੇਂਦਰੀ ਚੋਣ ਕਮਿਸ਼ਨ ਨੇ ਸੀਬੀਡੀਟੀ ਨੂੰ ਨਿਰਦੇਸ਼ ਦਿੱਤੇ ਕਿ ਤਾਮਿਲਨਾਡੂ ਵਿੱਚ ਸੇਵਾ ਨਿਭਾ ਰਹੇ ਆਈਆਰਐਸ ਅਧਿਕਾਰੀ ਕੇ ਜੀ ਅਰੁਣ ਰਾਜ ਨੂੰ ਤੁਰੰਤ ਪ੍ਰਭਾਵ ਨਾਲ ਸੀਬੀਡੀਟੀ ਹੈੱਡਕੁਆਰਟਰ ਵਿੱਚ ਤਬਦੀਲ ਕੀਤਾ ਜਾਵੇ।
ਕੇਂਦਰੀ ਚੋਣ ਕਮਿਸ਼ਨ ਦਾ ਇਹ ਆਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੈ ਅਤੇ ਸਵੇਰੇ 10 ਵਜੇ ਤੱਕ ਮੁੱਖ ਸਕੱਤਰ ਪੱਛਮੀ ਬੰਗਾਲ ਨੂੰ ਕੇਂਦਰੀ ਚੋਣ ਕਮਿਸ਼ਨ ਨੂੰ ਇਸ ਹੁਕਮ ਨੂੰ ਲਾਗੂ ਕਰਨ ਬਾਰੇ ਜਾਣਕਾਰੀ ਦੇਣੀ ਪਈ। ਇਸ ਪ੍ਰਸੰਗ 'ਚ ਕੇਂਦਰੀ ਚੋਣ ਕਮਿਸ਼ਨ ਦੇ ਇਸ ਆਦੇਸ਼ ਨੂੰ ਮਮਤਾ ਸਰਕਾਰ ਲਈ ਇਕ ਵੱਡਾ ਝਟਕਾ ਕਿਹਾ ਜਾ ਸਕਦਾ ਹੈ।