ਪੜਚੋਲ ਕਰੋ
Advertisement
ਅੰਮ੍ਰਿਤਸਰ 'ਚ ਵੀ ਕਿਸਾਨਾਂ ਨੇ ਕੱਢਿਆ ਰੋਸ ਮਾਰਚ, ਗੋਲਡਨ ਗੇਟ ਅੱਗੇ ਪੁਤਕਾ ਸਾੜ ਕੀਤਾ ਪ੍ਰਦਰਸ਼ਨ
ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਦੇ ਸਿੰਘੂ, ਟਿਕਰੀ ਤੇ ਗਾਜੀਪੁਰ ਬਾਰਡਰ 'ਤੇ ਬੈਠਿਆਂ ਸੱਤ ਮਹੀਨੇ ਦਾ ਵਕਫਾ ਪੂਰਾ ਹੋਣ ਦੇ ਰੋਸ ਵਜੋਂ ਅੱਜ ਕਿਸਾਨ ਜਥੇਬੰਦੀਆਂ ਵਲੋਂ ਪੂਰੇ ਪੰਜਾਬ 'ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਦੇ ਸਿੰਘੂ, ਟਿਕਰੀ ਤੇ ਗਾਜੀਪੁਰ ਬਾਰਡਰ 'ਤੇ ਬੈਠਿਆਂ ਸੱਤ ਮਹੀਨੇ ਦਾ ਵਕਫਾ ਪੂਰਾ ਹੋਣ ਦੇ ਰੋਸ ਵਜੋਂ ਅੱਜ ਕਿਸਾਨ ਜਥੇਬੰਦੀਆਂ ਵਲੋਂ ਪੂਰੇ ਪੰਜਾਬ 'ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਅੱਜ ਅੰਮ੍ਰਿਤਸਰ 'ਚ ਕਿਸਾਨ ਜਥੇਬੰਦੀਆਂ ਵੱਲੋ ਅੰਮ੍ਰਿਤਸਰ ਦੇ ਡੀਸੀ ਦਫਤਰ ਦੇ ਬਾਹਰ ਇਕੱਠ ਕਰਕੇ ਪ੍ਰਦਰਸ਼ਨ ਕੀਤਾ ਗਿਆ। ਕਰੀਬ ਦੋ ਘੰਟੇ ਨਾਅਰੇਬਾਜ਼ੀ ਕਰਨ ਉਪਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੇ ਮੱਦੇਨਜਰ ਮੰਗ ਪੱਤਰ ਡੀਸੀ ਦਫਤਰ 'ਚ ਅੇੈਸਡੀਅੇੈਮ ਵਿਕਾਸ ਹੀਰਾ ਨੂੰ ਦਿੱਤਾ।
ਇਸ ਉਪਰੰਤ ਕਿਸਾਨ ਆਗੂਆਂ ਨੇ ਡੀਸੀ ਦਫਤਰ ਤੋ ਰੋਸ ਮਾਰਚ ਸ਼ੁਰੂ ਕਰਕੇ ਗੋਲਡਨ ਗੇਟ ਤੱਕ ਰੋਸ ਮਾਰਚ ਕੱਢਿਆ। ਉਨ੍ਹਾਂ ਗੋਲਡਨ ਗੇਟ ਅੱਗੇ ਪੁਤਕਾ ਸਾੜ ਕੇ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਪ੍ਰਦਰਸ਼ਨ ਅੱਜ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਖਿਲਾਫ ਵੀ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਵਰਿਆਮਨੰਗਲ, ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਤੇ ਸਕੱਤਰ ਸਿੰਘ ਕੋਟਲਾ ਨੇ ਕਿਹਾ ਕਿਸਾਨ ਜਥੇਬੰਦੀਆਂ ਲਗਾਤਾਰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ ਤੇ ਜਿਨਾਂ ਲੰਬਾ ਸਮਾਂ ਸੰਘਰਸ਼ ਸਰਕਾਰ ਚਲਾਉਣਾ ਚਾਹੇ, ਕਿਸਾਨ ਚਲਾਉਣਗੇ।
ਉਨ੍ਹਾਂ ਕਿਹਾ ਜਿਨਾਂ ਚਿਰ ਤੱਕ ਤਿੰਨ ਖੇਤੀ ਕਾਨੂੰਨ ਸਰਕਾਰ ਵਲੋਂ ਰੱਦ ਨਹੀਂ ਕੀਤੇ ਜਾਂਦੇ, ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਖੇਤੀ ਮੰਤਰੀ ਨਰਿੰਦਰ ਤੋਮਰ ਦੇ ਕਾਨੂੰਨ ਰੱਦ ਨਾ ਕਰਨ ਦੀ ਸ਼ਰਤ 'ਤੇ ਮੀਟਿੰਗ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸਰਕਾਰ 'ਤੇ ਕਾਰਪੋਰੇਟ ਅਦਾਰਿਆਂ ਦਾ ਲਗਾਤਾਰ ਦਬਾਅ ਹੈ। ਦੂਜੇ ਪਾਸੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨਾਂ ਬਾਰੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਝੋਨੇ ਦੀ ਬਿਜਾਈ ਦੌਰਾਨ ਅੱਠ ਘੰਟੇ ਬਿਜਲੀ ਨਿਰਵਿਘਨ ਦੇਣ ਦਾ ਵਾਦਾ ਕੀਤਾ ਸੀ ਪਰ ਸਿਰਫ 6 ਘੰਟੇ ਮੁਸ਼ਕਲ ਨਾਲ ਬਿਜਲੀ ਮਿਲ ਰਹੀ ਹੈ ਜਿਸ ਕਾਰਨ ਝੋਨੇ ਦੀ ਲਵਾਈ ਪ੍ਰਭਾਵਿਤ ਹੋ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਕ੍ਰਿਕਟ
ਕ੍ਰਿਕਟ
ਪੰਜਾਬ
Advertisement