ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ ਕਰਕੇ ਲੌਕਡਾਊਨ ਜਾਰੀ ਹੈ। ਕੋਰੋਨਾਵਾਇਰਸ ਦੇ ਵੱਧ ਰਹੇ ਤਬਾਹੀ ਨੂੰ ਵੇਖਦੇ ਹੋਏ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਵਧਾਇਆ ਜਾ ਹੁਣ ਵਧਾਇਆ ਜਾ ਸਕਦਾ ਹੈ। ਕਈ ਸੂਬਿਆਂ ਨੇ ਤਾਂ ਪਹਿਲਾਂ ਹੀ ਲੌਕਡਾਊਨ 30 ਅਪਰੈਲ ਤੱਕ ਵਧਾ ਦਿੱਤਾ ਹੈ। ਇਸ ਦੌਰਾਨ, ਅਸਾਮ ਅਤੇ ਮੇਘਾਲਿਆ ਸਰਕਾਰ ਨੇ ਸੋਮਵਾਰ ਤੋਂ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਫੈਸਲਾ ਕੀਤਾ ਹੈ।


ਜੀ ਹਾਂ, ਅਸਾਮ ‘ਚ ਸ਼ਰਾਬ ਦੀਆਂ ਦੁਕਾਨਾਂ ਹਫ਼ਤੇ ‘ਚ ਸੱਤ ਦਿਨ ਖੁੱਲ੍ਹਣਗੀਆਂ, ਜਦੋਂ ਕਿ ਮੇਘਾਲਿਆ ‘ਚ ਸਿਰਫ ਸ਼ੁੱਕਰਵਾਰ ਤਕ ਖੁੱਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ, ਸਮਾਜਿਕ ਦੂਰੀਆਂ ਦਾ ਵੀ ਧਿਆਨ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਮੇਘਾਲਿਆ ਦੇ ਦੂਰ-ਦੁਰਾਡੇ ਦੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਹੋਮ ਡਿਲਿਵਰੀ ਸਹੂਲਤਾਂ ਵੀ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦੇਈਏ ਕਿ ਭਾਰਤ ਵਿੱਚ ਕੋਵਿਡ-19 ਤੋਂ ਹੁਣ ਤੱਕ 324 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕੋਰੋਨਾ ਸੰਕਰਮਣ ਦੇ 9352 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਇਹ ਕੁਝ ਰਾਹਤ ਦੀ ਗੱਲ ਹੈ ਕਿ ਹੁਣ ਤੱਕ 980 ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਦੱਸ ਦੇਈਏ ਕਿ ਦੇਸ਼ ‘ਚ ਕੋਰੋਨਾ ਦੇ ਵੱਧ ਰਹੇ ਕੇਸ ਦੇ ਮੱਦੇਨਜ਼ਰ 21 ਦਿਨਾਂ ਦਾ ਲੌਕਡਾਊਨ ਕੀਤਾ ਗਿਆ ਸੀ ਜੋ 14 ਅਪਰੈਲ ਨੂੰ ਖ਼ਤਮ ਹੋ ਰਿਹਾ ਹੈ।