ਪੜਚੋਲ ਕਰੋ
ਬਰਨਾਲਾ 'ਚ ਨੌਜਵਾਨ ਦੀ ਕੁੱਟਮਾਰ ਕਰਕੇ ਗੱਡੀ ਨੂੰ ਲਾਈ ਅੱਗ, ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਸੀ 12 ਵਿਅਕਤੀ
ਬਰਨਾਲਾ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਇਥੇ ਖੁੱਡੀ ਰੋਡ ’ਤੇ 12 ਵਿਅਕਤੀਆਂ ਨਾਲ ਇੱਕ ਕਾਰ ਸਵਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕਾਰ ਨੂੰ ਅੱਗ ਲਾ ਦਿੱਤੀ। ਪੀੜਤ ਨੇ ਦੱਸਿਆ ਕਿ ਉਹ ਤਪਾ ਸ਼ਹਿਰ ਤੋਂ ਸਵਾਰੀਆਂ ਛੱਡ ਕੇ ਬਰਨਾਲਾ ਵਾਪਸ ਪਰਤ ਰਿਹਾ ਸੀ।
barnala
ਬਰਨਾਲਾ: ਬਰਨਾਲਾ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਇਥੇ ਖੁੱਡੀ ਰੋਡ ’ਤੇ 12 ਵਿਅਕਤੀਆਂ ਨਾਲ ਇੱਕ ਕਾਰ ਸਵਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕਾਰ ਨੂੰ ਅੱਗ ਲਾ ਦਿੱਤੀ। ਪੀੜਤ ਨੇ ਦੱਸਿਆ ਕਿ ਉਹ ਤਪਾ ਸ਼ਹਿਰ ਤੋਂ ਸਵਾਰੀਆਂ ਛੱਡ ਕੇ ਬਰਨਾਲਾ ਵਾਪਸ ਪਰਤ ਰਿਹਾ ਸੀ। ਰਸਤੇ ਵਿੱਚ ਮੋਟਰਸਾਈਕਲ ਕੁੱਝ ਲੋਕਾਂ ਨੇ ਉਸ ਨੂੰ ਘੇਰ ਕੇ ਬੁਰੀ ਤਰ੍ਹਾਂ ਕੁੱਟਿਆ ਅਤੇ ਫਿਰ ਉਸ ਦੀ ਕਾਰ ਨੂੰ ਅੱਗ ਲਗਾ ਦਿੱਤੀ। ਜ਼ਖਮੀ ਕਾਰ ਸਵਾਰ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਪੁਲਿਸ ਨੇ ਕੁੱਟਮਾਰ ਕਰਨ ਅਤੇ ਕਾਰ ਨੂੰ ਅੱਗ ਲਗਾਉਣ ਵਾਲੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਡਰਾਈਵਰ ਜਸਪ੍ਰੀਤ ਸਿੰਘ ਅਤੇ ਉਸ ਦੇ ਮਾਪਿਆਂ ਨੇ ਦੱਸਿਆ ਕਿ ਉਹ ਆਪਣੀ ਕਾਰ ਸਵਾਰ 'ਤੇ ਸਵਾਰੀਆਂ ਤਪਾ ਮੰਡੀ ਛੱਡ ਕੇ ਬਰਨਾਲਾ ਵਾਪਸ ਆ ਰਿਹਾ ਸੀ। ਰਸਤੇ ਵਿੱਚ ਉਸ ਦੀ ਕਾਰ ਦਾ ਟਾਇਰ ਰੋਡ ਪੰਚਰ ਹੋ ਗਿਆ। ਜਦੋਂ ਉਹ ਆਪਣੀ ਕਾਰ ਦਾ ਟਾਇਰ ਬਦਲ ਰਿਹਾ ਸੀ ਤਾਂ ਉਸ ਕੋਲ 6 ਤੋਂ 7 ਮੋਟਰਸਾਈਕਲ 'ਤੇ 12 ਲੋਕ ਸਵਾਰ ਹੋ ਕੇ ਆਏ ਤੇ ਉਨ੍ਹਾਂ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ 9 ਮਾਰਚ ਨੂੰ ਵੀ ਇਨ੍ਹਾਂ ਵਿਅਕਤੀਆਂ ਵਲੋਂ ਉਸ ਨਾਲ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਇਸ ਬਾਰੇ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ, ਪਰ ਪੁਲਿਸ ਵੱਲੋਂ ਉਸ ਸਮੇਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਨ੍ਹਾਂ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਜ਼ਖਮੀ ਕਰ ਦਿੱਤਾ। ਫਿਰ ਉਸ ਦੀ ਕਾਰ ਦਾ ਸ਼ੀਸ਼ਾ ਤੋੜਨ ਤੋਂ ਬਾਅਦ ਕਾਰ ਨੂੰ ਅੱਗ ਲਾ ਦਿੱਤੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮਾਮਲੇ ਦੀ ਜਾਂਚ ਦੇ ਪੁਲਿਸ ਅਧਿਕਾਰੀ ਦਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੁਆਰਾ ਜ਼ਖਮੀ ਕਾਰ ਚਾਲਕ ਦੇ ਬਿਆਨਾਂ ਦੇ ਅਧਾਰ 'ਤੇ ਚਾਰ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















