ਪੜਚੋਲ ਕਰੋ
Advertisement
ਬਾਦਲਾਂ ਤੱਕ ਪਹੁੰਚਿਆਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦਾ ਸੇਕ, ਪਿੰਡਾਂ 'ਚ ਬਾਈਕਾਟ ਦਾ ਸੱਦਾ
ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਦਾ ਸੇਕ ਬਾਦਲਾਂ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਤੋਂ ਢਿੱਲਮੱਠ ਕਰਨ ਕਰਕੇ ਸਿੱਖ ਸੰਗਤਾਂ ਅੰਦਰ ਰੋਸ ਵਧ ਰਿਹਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਰੋਧੀਆਂ ਨੇ ਇਸ ਸਭ ਕਾਸੇ ਲਈ ਬਾਦਲਾਂ ਨੂੰ ਜ਼ਿੰਮੇਵਾਰ ਗਰਦਾਨ ਦਿੱਤਾ ਹੈ।
ਅੰਮ੍ਰਿਤਸਰ: ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਦਾ ਸੇਕ ਬਾਦਲਾਂ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਤੋਂ ਢਿੱਲਮੱਠ ਕਰਨ ਕਰਕੇ ਸਿੱਖ ਸੰਗਤਾਂ ਅੰਦਰ ਰੋਸ ਵਧ ਰਿਹਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਰੋਧੀਆਂ ਨੇ ਇਸ ਸਭ ਕਾਸੇ ਲਈ ਬਾਦਲਾਂ ਨੂੰ ਜ਼ਿੰਮੇਵਾਰ ਗਰਦਾਨ ਦਿੱਤਾ ਹੈ।
ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਵੱਲੋਂ ਕਰਵਾਏ ਗਏ ਪਸ਼ਚਾਤਾਪ ਸਮਾਗਮ ’ਚ ਬਾਦਲਾਂ ਦੇ ਬਾਈਕਾਟ ਦਾ ਐਲਾਨ ਕੀਤਾ। ਇਹ ਪਸ਼ਚਾਤਾਪ ਸਮਾਗਮ ਲਾਪਤਾ 328 ਪਾਵਨ ਸਰੂਪਾਂ ਦੇ ਸਬੰਧ ਵਿੱਚ ਹੀ ਕਰਵਾਇਆ ਗਿਆ ਸੀ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਿੱਖ ਸੰਗਤ ਨੂੰ ਸੱਦਾ ਦਿੱਤਾ ਹੈ ਕਿ ਸਿੱਖ ਸੰਸਥਾਵਾਂ ਦੀ ਆਜ਼ਾਦੀ ਵਾਸਤੇ ਸੱਤਾ ਵਿੱਚ ਬਦਲਾਅ ਲਿਆਉਣ ਲਈ ਬਾਦਲਕਿਆਂ ਦਾ ਬਾਈਕਾਟ ਕੀਤਾ ਜਾਵੇ।
ਪੰਜਾਬ ’ਚ ਸਾਰੀਆਂ ਰੇਲ ਪਟੜੀਆਂ ਖ਼ਾਲੀ, ਫਿਰ ਵੀ ਕੇਂਦਰ ਸਰਕਾਰ ਵੱਲੋਂ ਰੇਲਾਂ ਚਲਾਉਣ ਤੋਂ ਇਨਕਾਰ
ਯਾਦ ਰਹੇ ਢੀਂਡਸਾ ਨੇ ਇਹ ਐਲਾਨ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਬੀਤੇ ਦਿਨ ਇਸ ਸਬੰਧੀ ਦਿੱਤੇ ਗਏ ਸੱਦੇ ਦੀ ਹਮਾਇਤ ਵਿੱਚ ਕੀਤਾ ਹੈ। ਭਾਈ ਰਣਜੀਤ ਸਿੰਘ ਨੇ ਬੀਤੇ ਦਿਨ 328 ਸਰੂਪਾਂ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪ੍ਰਵੇਸ਼ ਦੁਆਰ ਪਲਾਜ਼ਾ ਵਿੱਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਸਿੱਖ ਸੰਸਥਾਵਾਂ ਨੂੰ ਬਾਦਲਕਿਆਂ ਦੇ ਕਬਜ਼ੇ ’ਚੋਂ ਆਜ਼ਾਦ ਕਰਵਾਉਣ ਵਾਸਤੇ ਸਿੱਖ ਸੰਗਤ ਨੂੰ ਪਿੰਡਾਂ ਵਿਚ ਬਾਦਲਕਿਆਂ ਦੇ ਬਾਈਕਾਟ ਦਾ ਸੱਦਾ ਦਿੱਤਾ ਸੀ।
ਜੀਪ ਦੀ ਟਰੱਕ ਨਾਲ ਜ਼ਬਰਦਸਤ ਟੱਕਰ, ਪਰਿਵਾਰ ਦੇ 7 ਲੋਕਾਂ ਦੀ ਮੌਤ
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਕਮਾਂ ਕੋਲੋਂ ਲਾਪਤਾ ਪਾਵਨ ਸਰੂਪਾਂ ਬਾਰੇ ਸਿੱਖ ਸੰਗਤ ਵੱਲੋਂ ਜਵਾਬ ਮੰਗਿਆ ਜਾ ਰਿਹਾ ਹੈ ਤੇ ਉਹ ਇਸ ਸਬੰਧੀ ਜਵਾਬ ਮੰਗਣ ਵਾਲਿਆਂ ਦੀ ਮਾਰ ਕੁੱਟ ਕਰ ਰਹੇ ਹਨ। ਇਸ ਸਬੰਧ ਵਿੱਚ ਸੰਗਤ ਨੂੰ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ ਪਰ ਉਨ੍ਹਾਂ ਨੂੰ ਇਸ ਦਾ ਹਿਸਾਬ ਸੰਗਤ ਨੂੰ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਹੁਣ ਅਜਿਹਾ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਕਮੇਟੀ ਦੀ ਸੱਤਾ ਤਬਦੀਲ ਹੋਣ ਮਗਰੋਂ ਇਹ ਹਿਸਾਬ ਲਿਆ ਜਾਵੇਗਾ।
ਉਨ੍ਹਾਂ ਖੁਲਾਸਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਹੋਰ ਪੰਥਕ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ ਤੇ ਸਮੂਹ ਪਾਰਟੀਆਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਸੰਵਿਧਾਨ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਚੋਣ ਲੜਨ ਵਾਲਾ ਕੋਈ ਵੀ ਉਮੀਦਵਾਰ ਪਾਰਟੀ ਵਿੱਚ ਸਿਆਸੀ ਅਹੁਦਾ ਨਹੀਂ ਲੈ ਸਕੇਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement