ਪੜਚੋਲ ਕਰੋ
Advertisement
ਕੋਰੋਨਾ ਦੇ ਕਹਿਰ 'ਚ ਸਰਕਾਰ ਦੇ ਨਵੇਂ ਹੁਕਮ, 31 ਦਸੰਬਰ ਤੱਕ ਕਰਨਾ ਪਵੇਗਾ Work from home
ਕੋਰੋਨਾਵਾਇਰਸ ਕਾਰਨ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਆਈਟੀ (IT) ਤੇ ਬੀਪੀਓ ਕੰਪਨੀਆਂ ਲਈ ਵਰਕ ਫਰੋਮ ਹੋਮ ਦੀ ਮਿਆਦ ਵਧਾ ਦਿੱਤੀ ਹੈ। ਸਰਕਾਰ ਵੱਲੋਂ ਇਨ੍ਹਾਂ ਕੰਪਨੀਆਂ ਨੂੰ ਜਾਰੀ ਕੀਤੇ ਗਏ ਵਰਕ ਫਰੋਮ ਹੋਮ ਦੇ ਨਿਰਦੇਸ਼ਾਂ ਨੂੰ ਪੰਜ ਮਹੀਨਿਆਂ ਤੱਕ ਵਧਾ ਦਿੱਤਾ ਗਿਆ ਹੈ।
ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਆਈਟੀ (IT) ਤੇ ਬੀਪੀਓ ਕੰਪਨੀਆਂ ਲਈ ਵਰਕ ਫਰੋਮ ਹੋਮ ਦੀ ਮਿਆਦ ਵਧਾ ਦਿੱਤੀ ਹੈ। ਸਰਕਾਰ ਵੱਲੋਂ ਇਨ੍ਹਾਂ ਕੰਪਨੀਆਂ ਨੂੰ ਜਾਰੀ ਕੀਤੇ ਗਏ ਵਰਕ ਫਰੋਮ ਹੋਮ ਦੇ ਨਿਰਦੇਸ਼ਾਂ ਨੂੰ ਪੰਜ ਮਹੀਨਿਆਂ ਤੱਕ ਵਧਾ ਦਿੱਤਾ ਗਿਆ ਹੈ। ਹੁਣ ਇਹ ਨਿਰਦੇਸ਼ 31 ਦਸੰਬਰ ਤੱਕ ਲਈ ਹਨ। ਸਰਕਾਰ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਪਹਿਲਾਂ, ਇਨ੍ਹਾਂ ਨਿਰਦੇਸ਼ਾਂ ਦੀ ਮਿਆਦ 31 ਜੁਲਾਈ ਨੂੰ ਹੀ ਖਤਮ ਹੋ ਰਹੀ ਸੀ।
ਇੱਕ ਟਵੀਟ ਵਿੱਚ ਦੂਰਸੰਚਾਰ ਵਿਭਾਗ ਨੇ ਕਿਹਾ, "ਵਿਭਾਗ ਨੇ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਕਾਰਨ ਵੱਧ ਰਹੀ ਚਿੰਤਾ ਦੇ ਮੱਦੇਨਜ਼ਰ, ਵਰਕ ਫਰੋਮ ਹੋਮ ਦੀ ਸਹੂਲਤ ਲਈ ਨਿਯਮਾਂ ਤੇ ਸ਼ਰਤਾਂ ਵਿੱਚ ਢਿੱਲ ਨੂੰ 31 ਦਸੰਬਰ 2020 ਤੱਕ ਵਧਾ ਦਿੱਤੀ ਹੈ।"
ਸ਼ਰਮਨਾਕ! ਦਲਿਤ ਪਰਿਵਾਰ ਨਾਲ ਕੁੱਟਮਾਰ ਕਰ ਪਿਲਾਇਆ ਪੇਸ਼ਾਬ
ਮਾਰਚ ਮਹੀਨੇ ਵਿੱਚ ਦੂਰਸੰਚਾਰ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਮੁਹੱਈਆ ਕਰਾਉਣ ਲਈ ਹੋਰ ਸੇਵਾ ਉਪਲਬਧ ਕਰਵਾਉਣ ਲਈ ਕੁਝ ਨਿਯਮਾਂ ਵਿੱਚ ਢਿੱਲ ਦਿੱਤੀ ਸੀ। ਇਸ ਤੋਂ ਬਾਅਦ ਇਸ ਛੋਟ ਦੀ ਮਿਆਦ 31 ਜੁਲਾਈ ਤੱਕ ਵਧਾ ਦਿੱਤੀ ਗਈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਜਲੰਧਰ
Advertisement