ਫ਼ਰੀਦਕੋਟ: ਪੰਜਾਬ ਵਿੱਚ ਕਿਸਾਨਾਂ ਦਾ ਕਾਰਜ਼ਾ ਮਾਫ਼ੀ ,ਕਿਸਾਨਾਂ ਵੱਲੋਂ ਖੁਦਕੁਸ਼ੀਆਂ, ਬਿਜਲੀ ਦੀ ਦਰਾਂ, ਬੇਰੁਜਗਾਰੀ ਜਿਹੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਲੜੀ ਵਿੱਚ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਫ਼ਰੀਦਕੋਟ ਵਿੱਚ ਰੋਸ ਧਰਨਾ ਕੀਤਾ। ਇਸ ਵਿੱਚ ਬੀਜੇਪੀ ਅਕਾਲੀ ਦਲ ਦੀ ਲੋਕਲ ਲੀਡਰਸ਼ਿਪ ਤੋਂ ਇਲਾਵਾ ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਿੰਦਰ ਗਰੇਵਾਲ, ਮਨਤਾਰ ਬਰਾੜ ਸ਼ਾਮਲ ਹੋਏ। ਇਸ ਧਰਨੇ 'ਚ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਧਰਨੇ 'ਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਿਰੁੱਧ ਜੰਮ ਕੇ ਵਰ੍ਹੇ ਤੇ ਸੂਬੇ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਕੈਪਟਨ ਸਰਕਾਰ ਨੂੰ ਜਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਵਿਗੜ ਰਹੀ ਆਰਥਿਕ ਹਾਲਤ ਤੇ ਬਿਜਲੀ ਦੀਆਂ ਦਰਾਂ 'ਚ ਲਗਾਤਾਰ ਹੋ ਰਹੇ ਵਾਧੇ ਲਈ ਸੂਬੇ ਦੀ ਕਾਂਗਰਸ ਸਰਕਾਰ ਜਿੰਮੇਵਾਰ ਹੈ। ਸੁਖਬੀਰ ਬਾਦਲ ਨੇ ਆਪਣੇ ਭਾਸ਼ਣ 'ਚ ਕੈਪਟਨ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕਰਨ ਦੇ ਇਲਜ਼ਾਮ ਲਗਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਅਗਲੀਆਂ ਚੋਣ 'ਚ ਅਕਾਲੀ-ਬੀਜੇਪੀ ਸਰਕਾਰ ਹੀ ਬਣੇਗੀ।
ਬਹਿਬਲ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਮੌਤ 'ਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਮੰਤਰੀ ਕੁਝ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਲਈ ਉਨ੍ਹਾਂ 'ਤੇ ਦਬਾਅ ਪਾ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਮੌਤ ਹੋਈ। ਬਹਿਬਲ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੇ ਪਰਿਵਾਰ ਲਈ ਉਨ੍ਹਾਂ ਨੇ ਕਿਹਾ ਕਿ ਅਕਾਲੀ ਹਮੇਸ਼ਾ ਉਨ੍ਹਾਂ ਦੇ ਨਾਲ ਹੈ ਤੇ ਉਨ੍ਹਾਂ ਨੂੰ ਇਨਸਾਫ ਦਵਾਉਣ ਲਈ ਧਰਨੇ ਲਾਉਣ ਪਏ ਜਾਂ ਹਾਈਕੋਰਟ ਤਕ ਜਾਣ ਨੂੰ ਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਹਰ ਤਰੀਕੇ ਨਾਲ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਾਂ।
ਫ਼ਰੀਦਕੋਟ ਪਹੁੰਚ ਸੁਖਬੀਰ ਬਾਦਲ ਨੇ ਲਾਏ ਕੈਪਟਨ ਨੂੰ ਰਗੜੇ
ਏਬੀਪੀ ਸਾਂਝਾ
Updated at:
30 Jan 2020 05:30 PM (IST)
ਪੰਜਾਬ ਵਿੱਚ ਕਿਸਾਨਾਂ ਦਾ ਕਾਰਜ਼ਾ ਮਾਫ਼ੀ ,ਕਿਸਾਨਾਂ ਵੱਲੋਂ ਖੁਦਕੁਸ਼ੀਆਂ, ਬਿਜਲੀ ਦੀ ਦਰਾਂ, ਬੇਰੁਜਗਾਰੀ ਜਿਹੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਲੜੀ ਵਿੱਚ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਫ਼ਰੀਦਕੋਟ ਵਿੱਚ ਰੋਸ ਧਰਨਾ ਕੀਤਾ।
- - - - - - - - - Advertisement - - - - - - - - -