ਤੇਜ਼ਧਾਰ ਹਥਿਆਰ ਨਾਲ ਪਤੀ ਨੇ ਵੱਡਿਆ ਪਤਨੀ ਦਾ ਗਲ਼, ਖੁਦ ਵੀ ਖਾਧਾ ਜ਼ਹਿਰ
ਏਬੀਪੀ ਸਾਂਝਾ | 24 Jun 2020 01:57 PM (IST)
ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਖੁਦ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਪਰ ਨਾਕਾਮ ਰਿਹਾ।
ਸੰਕੇਤਕ ਤਸਵੀਰ
ਲੁਧਿਆਣਾ: ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਖੁਦ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਪਰ ਨਾਕਾਮ ਰਿਹਾ। ਪਤੀ ਨੂੰ ਪਹਿਲਾਂ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਗੁਰਦੇਵ ਨਗਰ ਦੇ ਵਿੱਚ ਪਰਵਾਸੀ ਪਰਿਵਾਰ ਰਹਿੰਦਾ ਸੀ, ਜੋ ਪ੍ਰੈੱਸ ਦਾ ਕੰਮ ਕਰਦਾ ਹੈ। ਬੀਤੀ ਰਾਤ ਮੁਕੇਸ਼ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਦਾ ਤੇਜਧਾਰ ਹਥਿਆਰ ਨਾਲ ਗਲ ਵੱਢ ਕੇ ਕਤਲ ਕਰ ਦਿੱਤਾ। ਬਿਹਾਰ ਪੁਲਿਸ ਨਾਲ ਲੁਕਣ ਮੀਚੀ ਕਿਉਂ ਖੇਡ ਰਹੇ ਨਵਜੋਤ ਸਿੱਧ? ਹੁਣ ਵੱਡੀ ਪ੍ਰੇਸ਼ਾਨੀ 'ਚ ਘਿਰ ਸਕਦੇ 'ਗੁਰੂ' ਫਿਰ ਖੁਦ ਵੀ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਪਰ ਅਜੇ ਤੱਕ ਇਹ ਨਹੀਂ ਪਤਾ ਚੱਲ ਸਕਿਆ ਕਿ ਉਸ ਨੇ ਇਸ ਵਾਰਦਾਤ ਨੂੰ ਕਿਉਂ ਅੰਜਾਮ ਪਹੁੰਚਾਇਆ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚਕੇ ਤਫ਼ਤੀਸ਼ ਕੀਤੀ ਜਾ ਰਹੀ ਹੈ। ਦੁਬਈ 'ਚ ਪਾਕਿਸਤਾਨੀ ਨੇ ਕੀਤਾ ਭਾਰਤੀ ਜੋੜੇ ਦਾ ਕਤਲ, ਬੇਟੀ ਨੂੰ ਵੀ ਮਾਰਿਆ ਚਾਕੂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ