ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦੇ ਨਵੇਂ ਕੇਸ ਆਉਣ ਤੇ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਵੱਖ-ਵੱਖ ਜ਼ਿਲ੍ਹਿਆਂ 'ਚੋਂ ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਪੰਜਾਬ 'ਚ 1002 ਨਵੇਂ ਕੇਸ ਦਰਜ ਕੀਤੇ ਗਏ ਜਦਕਿ 32 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 636 ਹੋ ਗਿਆ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੇ ਹੁਣ ਤਕ 25889 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ  16790 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ। ਮੌਜੂਦਾ ਸਮੇਂ  8463 ਐਕਟਿਵ ਕੇਸ ਹਨ।

ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ ਜਨਮ ਅਸ਼ਟਮੀ 'ਤੇ ਹਟਾਇਆ ਨਾਈਟ ਕਰਫਿਊ

ਪੰਜਾਬ 'ਚ 139 ਲੋਕ ਆਕਸੀਜ਼ਨ ਸਪੋਰਟ 'ਤੇ ਹਨ ਤੇ 21 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਵੈਂਟੀਲੇਟਰ 'ਤੇ ਹਨ।

ਦੇਖੋ ਸੂਬੇ 'ਚ ਕੋਰੋਨਾ ਦਾ ਹਾਲ:  



ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ