ਚੰਡੀਗੜ੍ਹ: ਪੰਜਾਬ ਭਰ 'ਚ ਕੋਰੋਨਾਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 1435 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਤੇ 47 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਹੁਣ ਤੱਕ ਪੰਜਾਬ 'ਚ ਕੋਰੋਨਾ ਨਾਲ 3406 ਮੌਤਾਂ ਹੋ ਚੁਕੀਆਂ ਹਨ। ਅੱਜ ਸੂਬੇ 'ਚ 31869 ਸੈਂਪਲ ਲਏ ਗਏ ਜਿਨ੍ਹਾਂ 'ਚੋਂ 1435  ਟੈਸਟ ਪੌਜ਼ੇਟਿਵ ਪਾਏ ਗਏ।


ਸੂਬੇ 'ਚ ਹੁਣ ਤੱਕ 1841955 ਲੋਕਾਂ ਦਾ ਸੈਂਪਲ ਲਿਆ ਜਾ ਚੁੱਕਾ ਹੈ। ਜਿਸ ਵਿੱਚੋਂ ਕੁੱਲ 113886 ਲੋਕ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਚੁਕੇ ਹਨ। ਰਾਹਤ ਭਰੀ ਗੱਲ ਇਹ ਹੈ ਕਿ 93666 ਲੋਕ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਵੇਲੇ ਪੰਜਾਬ 'ਚ 16814 ਐਕਟਿਵ ਕੇਸ ਹਨ। 372 ਲੋਕ ਆਕਸੀਜਨ ਸਪੋਰਟ 'ਤੇ ਹਨ ਅਤੇ 49 ਲੋਕ ਵੈਂਟੀਲੇਟਰ 'ਤੇ ਹਨ।