ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 9987 ਨਵੇਂ ਕੇਸ ਸਾਹਮਣੇ ਆਏ ਹਨ ਤੇ 266 ਮੌਤਾਂ ਹੋਈਆਂ ਹਨ।
ਕੋਰੋਨਾ ਮਾਮਲੇ 'ਚ 6ਵੇਂ ਨੰਬਰ ‘ਤੇ ਭਾਰਤ:
ਅਮਰੀਕਾ, ਬ੍ਰਾਜ਼ੀਲ, ਰੂਸ, ਸਪੇਨ, ਬ੍ਰਿਟੇਨ ਤੋਂ ਬਾਅਦ ਭਾਰਤ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਵਿੱਚ 6ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਭਾਰਤ ‘ਚ ਵੱਧ ਰਹੇ ਕੇਸਾਂ ਦੀ ਗਤੀ ਦੁਨੀਆ ‘ਚ ਤੀਜੇ ਜਾਂ ਚੌਥੇ ਨੰਬਰ 'ਤੇ ਬਣੀ ਹੋਈ ਹੈ। ਮੰਗਲਵਾਰ ਨੂੰ ਅਮਰੀਕਾ, ਬ੍ਰਾਜ਼ੀਲ ਤੇ ਰੂਸ ਤੋਂ ਬਾਅਦ ਸਭ ਤੋਂ ਵੱਧ ਮਾਮਲੇ ਭਾਰਤ ਤੋਂ ਸਾਹਮਣੇ ਆਏ ਹਨ।
ਕੋਰੋਨਾ ‘ਤੇ ਨਹੀਂ ਲੱਗ ਰਗੀ ਬ੍ਰੇਕ, ਪਿਛਲੇ 24 ਘੰਟਿਆਂ ‘ਚ ਇੱਕ ਲੱਖ ਨਵੇਂ ਕੇਸ ਤੇ 3 ਹਜ਼ਾਰ ਮੌਤਾਂ
ਸਰਗਰਮ ਕੇਸ ਦੇ ਮਾਮਲੇ ਵਿੱਚ ਟੌਪ-5 ਸੂਬੇ:
ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਵੇਲੇ 1 ਲੱਖ 29 ਹਜ਼ਾਰ 360 ਐਕਟਿਵ ਕੋਰੋਨਾ ਕੇਸ ਹਨ। ਸਭ ਤੋਂ ਵੱਧ ਸਰਗਰਮ ਮਾਮਲੇ ਮਹਾਰਾਸ਼ਟਰ ਵਿੱਚ ਹਨ। ਮਹਾਰਾਸ਼ਟਰ ਵਿੱਚ 44 ਹਜ਼ਾਰ ਤੋਂ ਵੱਧ ਸੰਕਰਮਿਤ ਲੋਕਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਸ ਤੋਂ ਬਾਅਦ ਦਿੱਲੀ ਦੂਜੇ ਨੰਬਰ ‘ਤੇ, ਤਾਮਿਲਨਾਡੂ ਤੀਜੇ ਨੰਬਰ ‘ਤੇ, ਗੁਜਰਾਤ ਚੌਥੇ ਨੰਬਰ ‘ਤੇ ਹੈ ਤੇ ਪੱਛਮੀ ਬੰਗਾਲ 5ਵੇਂ ਨੰਬਰ‘ ਤੇ ਹੈ।