ਚੰਡੀਗੜ੍ਹ: ਕੋਰੋਨਾ ਦੇ ਕਹਿਰ ਵਿੱਚ ਘਿਰੇ ਭਾਰਤ ਲਈ ਕੈਨੇਡਾ ਨੇ ਵੱਡਾ ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਭਾਰਤ ਨੂੰ 10 ਮਿਲੀਅਨ ਡਾਲਰ ਦੀ ਸਹਾਇਤਾ ਦੇਣ ਦੇਵੇਗੀ। ਕੈਨੇਡਾ ਦੀ ਮੰਤਰੀ ਕਰੀਨਾ ਗੋਲਡ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਦੀ ਸਰਕਾਰ ਕੈਨੇਡੀਅਨ ਰੈੱਡ ਕਰਾਸ ਰਾਹੀਂ ਭਾਰਤੀ ਰੈੱਡ ਕਰਾਸ ਨੂੰ 10 ਮਿਲੀਅਨ ਡਾਲਰ ਦਾ ਫੰਡ ਦੇ ਰਹੀ ਹੈ ਜੋ ਭਾਰਤ ਨੂੰ ਕੋਰੋਨਾ ਸੰਕਟ ਤੋਂ ਬਾਹਰ ਆਉਣ ਲਈ ਮੁਹੱਈਆ ਕਰਵਾਇਆ ਜਾਵੇਗਾ।



ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਐਲਾਨ ਟਵਿੱਟਰ 'ਤੇ ਪੋਸਟ ਪਾ ਕੇ ਕੀਤਾ। ਉਨ੍ਹਾਂ ਰੈੱਡ ਕਰਾਸ ਰਾਹੀਂ 10 ਮਿਲੀਅਨ ਡਾਲਰ ਦਾ ਫ਼ੰਡ ਦੇਣ ਦਾ ਐਲਾਨ ਕੀਤਾ। ਉਨ੍ਹਾਂ ਟਵਿੱਟਰ ਰਾਹੀਂ ਇਹ ਐਲਾਨ ਕਰਦੇ ਹੋਏ ਕਿਹਾ ਹੈ ਕਿ ਭਾਰਤ ਦੇ ਹਾਲਾਤ ਕਾਫ਼ੀ ਗੰਭੀਰ ਹਨ। ਇਸ ਨੂੰ ਲੈ ਕੇ ਕੈਨੇਡਾ ਦੇ ਲੋਕ ਵੀ ਚਿੰਤਤ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਨੇ ਭਾਰਤ ਦੀ ਸਹਾਇਤਾ ਦਾ ਐਲਾਨ ਕੀਤਾ ਸੀ।


 


ਉਧਰ, ਦੇਸ਼ ਵਿੱਚ ਆਕਸੀਜਨ ਦੀ ਘਾਟ ਹੋਣ ਨਾਲ ਮਰੀਜ਼ਾਂ ਦੀ ਮੌਤ ਹੋ ਰਹੀ ਹੈ। ਕਈ ਸਿਤਾਰੇ ਮਦਦ ਲਈ ਅੱਗੇ ਆ ਰਹੇ ਹਨ। ਇਸੇ ਦੌਰਾਨ ਅਕਸ਼ੈ ਕੁਮਾਰ ਤੇ ਟਵਿੰਕਲ ਖੰਨਾ ਨੇ ਕੋਰੋਨਾ ਦੀ ਸਥਿਤੀ ਦਾ ਮੁਕਾਬਲਾ ਕਰਨ ਲਈ ਇੱਕ ਸੰਗਠਨ ਨੂੰ 100 ਆਕਸੀਜਨ ਕੌਂਸਨਟ੍ਰੇਟਰਸ ਦਾਨ ਕੀਤੇ ਹਨ।


 


ਇਸੇ ਦੌਰਾਨ ਐਮਾਜ਼ਾਨ ਨੇ ਐਲਾਨ ਕੀਤਾ ਹੈ ਕਿ ਉਹ ਕੋਰੋਨਾ ਸੰਕਟ ਵਿੱਚ ਭਾਰਤ ਦੇਸ਼ ਦੀ ਸਹਾਇਤਾ ਲਈ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ। ਐਮਾਜ਼ਾਨ ਦਾ ਕਹਿਣਾ ਹੈ ਕਿ ਉਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਦੇ ਨਾਲ 100 ਵੈਂਟੀਲੇਟਰ ਖ਼ਰੀਦਣ ਤੇ ਇਨ੍ਹਾਂ ਨੂੰ ਭਾਰਤ ਨੂੰ ਆਯਾਤ ਕਰਨ ਲਈ ਕੰਮ ਕਰ ਰਹੇ ਹਨ।
 


 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904