ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਅੰਦਰ ਬਾਗੀ ਸੁਰਾਂ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਅੱਜ ਵਿਧਾਇਕਾਂ ਨਾਲ ਅਹਿਮ ਮੀਟਿੰਗ (Meeting with MLAs) ਰੱਖੀ ਹੈ। ਕੋਰੋਨਾਵਾਇਰਸ ਤੇ ਲੌਕਡਾਊਨ (Lockdown) ਦੌਰਾਨ ਲੋਕਾਂ ਦੇ ਗੁੱਸੇ ਕਰਕੇ ਕਈ ਵਿਧਾਇਕ ਤੇ ਮੰਤਰੀ ਆਪਣੀ ਹੀ ਸਰਕਾਰ ਖਿਲਾਫ ਆਵਾਜ਼ ਉਠਾਉਣ ਲੱਗੇ ਹਨ। ਕੁਝ ਵਿਧਾਇਕਾਂ ਨੇ ਮੀਟਿੰਗਾਂ ਦਾ ਸਿਲਸਿਲਾ ਵੀ ਵਿੱਢ ਦਿੱਤਾ ਸੀ। ਇਸ ਨੂੰ ਸ਼ਾਂਤ ਕਰਨ ਨੇ ਕੈਪਟਨ ਨੇ ਵਿਧਾਇਕਾਂ ਦੁਪਹਿਰ ਦੇ ਖਾਣੇ 'ਤੇ ਬੁਲਾਇਆ ਹੈ।


ਦੱਸ ਦਈਏ ਕਿ ਕੋਵਿਡ-19 ਕਾਰਨ ਜਾਰੀ ਤਾਲਾਬੰਦੀ ਤੋਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਜਦ ਵਿਧਾਇਕ ਮੁੱਖ ਮੰਤਰੀ ਨਾਲ ਆਹਮੋ-ਸਾਹਮਣੇ ਮਿਲਣਗੇ ਜੋ ਮਾਰਚ ਮਹੀਨੇ ਤੋਂ ਮੁਲਾਕਾਤ ਲਈ ਜ਼ੋਰ ਪਾ ਰਹੇ ਸਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਆਪਣੇ ਸਿੱਸਵਾਂ ਵਾਲੇ ਫਾਰਮਹਾਊਸ ਵਿੱਚ ਕਾਂਗਰਸ ਵਿਧਾਇਕ ਦਲ (ਸੀਐਲਪੀ) ਨੂੰ ਦੁਪਹਿਰ ਦੇ ਖਾਣੇ 'ਤੇ ਬੁਲਾਇਆ ਹੈ। ਇੱਕ ਕੈਬਨਿਟ ਮੰਤਰੀ ਦੀ ਅਗਵਾਈ ਵਿੱਚ ਕਈ ਵਿਧਾਇਕ ਮੁੱਖ ਮੰਤਰੀ ਨਾਲ ਰਾਬਾਤਾ ਕਰਨਗੇ।

ਇਸ ਦੌਰਾਨ ਐਮਐਲਏ ਸਰਕਾਰ ਵਿੱਚ ਜਾਰੀ ਮੁੱਦਿਆਂ ਵੱਲ ਮੁੱਖ ਮੰਤਰੀ ਦਾ ਧਿਆਨ ਦਿਵਾਉਣ ਦੀ ਕੋਸ਼ਿਸ਼ ਕਰਨਗੇ। ਇਸ ਤੋਂ ਇਲਾਵਾ ਵਿਧਾਇਕਾਂ ਵੱਲੋਂ ਹਾਲ ਹੀ ਵਿੱਚ ਆਬਕਾਰੀ ਵਿਭਾਗ ਨੂੰ ਪਿਛਲੇ ਤਿੰਨ ਸਾਲਾਂ ਵਿੱਚ ਪਏ ਘਾਟੇ ਦੀ ਜਾਂਚ ਤੇ ਮੰਤਰੀਆਂ ਨਾਲ ਵਿਵਾਦ ਮਗਰੋਂ ਚੀਫ ਸੈਕਟਰੀ ਖ਼ਿਲਾਫ਼ ਬਣਦੀ ਕਾਰਵਾਈ ਬਾਰੇ ਵੀ ਗੱਲਬਾਤ ਹੋ ਸਕਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904