ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitaraman) ਨੇ ਸ਼ਨਿੱਚਰਵਾਰ ਨੂੰ ਸਵੈ-ਨਿਰਭਰ ਭਾਰਤ ਮੁਹਿੰਮ ਦੇ ਹਿੱਸੇ ਵਜੋਂ ਕਈ ਸੈਕਟਰਾਂ ਵਿੱਚ ਸੁਧਾਰਾਂ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਪੁਲਾੜ ਖੇਤਰ (space exploration) ਨਾਲ ਸਬੰਧਤ ਗਤੀਵਿਧੀਆਂ ਵਿੱਚ ਨਿੱਜੀ ਖੇਤਰ (private Sector) ਦੀ ਸ਼ਮੂਲੀਅਤ ਦਾ ਐਲਾਨ ਵੀ ਕੀਤਾ। ਹੁਣ ਤੱਕ ਇਸਰੋ ਭਾਰਤ ਵਿੱਚ ਪੁਲਾੜ ਨਾਲ ਸਬੰਧਤ ਮਿਸ਼ਨਾਂ ਦੀ ਵਰਤੋਂ ਕਰਦਾ ਸੀ। ਸਰਕਾਰ ਦੇ ਇਸ ਫ਼ੈਸਲੇ ਨਾਲ ਪ੍ਰਾਈਵੇਟ ਕੰਪਨੀਆਂ (private companies) ਵੀ ਸੈਟੇਲਾਈਟ (satellite) ਲਾਂਚ ਕਰ ਸਕਣਗੀਆਂ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਨਿਜੀ ਖੇਤਰ ਨੂੰ ਭਾਰਤੀ ਪੁਲਾੜ ਸੈਕਟਰ ਵਿੱਚ ਸਹਿ-ਯਾਤਰੀ ਬਣਾਇਆ ਜਾਵੇਗਾ। ਉਨ੍ਹਾਂ ਨੂੰ ਸੈਟੇਲਾਈਟ ਲਾਂਚ ਅਤੇ ਹੋਰ ਪੁਲਾੜ ਅਧਾਰਤ ਸੇਵਾਵਾਂ ਵਿੱਚ ਬਰਾਬਰ ਦਾ ਮੌਕਾ ਦਿੱਤਾ ਜਾਵੇਗਾ। ਇਸ ਦੇ ਲਈ ਉਨ੍ਹਾਂ ਨੂੰ ਉਚਿਤ ਰੈਗੂਲੇਟਰੀ ਅਤੇ ਵਾਤਾਵਰਣ ਪ੍ਰਦਾਨ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਨਿੱਜੀ ਖੇਤਰ ਨੂੰ ਸਮਰੱਥਾ ਵਿਕਾਸ ਲਈ ਇਸਰੋ ਸਹੂਲਤਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਭਵਿੱਖ ਵਿੱਚ ਗ੍ਰਹਿ ਦੀ ਖੋਜ ਅਤੇ ਹੋਰ ਗ੍ਰਹਿਆਂ ਦੀ ਯਾਤਰਾ ਨੂੰ ਵੀ ਨਿੱਜੀ ਖੇਤਰ ਲਈ ਖੋਲ੍ਹਿਆ ਜਾਵੇਗਾ।



ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਕਿਹਾ ਕਿ ਆਰਥਿਕ ਪ੍ਰੇਰਕ ਪੈਕੇਜ ਦੀ ਚੌਥੀ ਕਿਸ਼ਤ ਨੇ ਕੋਲਾ, ਖਣਿਜ, ਰੱਖਿਆ ਉਤਪਾਦਨ, ਨਾਗਰਿਕ ਹਵਾਬਾਜ਼ੀ ਖੇਤਰ, ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਬਿਜਲੀ ਵੰਡਣ ਵਾਲੀਆਂ ਕੰਪਨੀਆਂ, ਪੁਲਾੜ ਖੇਤਰ ਅਤੇ ਪ੍ਰਮਾਣੂ ਊਰਜਾ ਖੇਤਰ ਦੇ ਢਾਂਚਾਗਤ ਸੁਧਾਰਾਂ ਬਾਰੇ ਕਈ ਐਲਾਨ ਕੀਤੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904