Vaccination phase 3: 18 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਲੋਕਾਂ ਨੂੰ ਲਗੇਗੀ ਕੋਰੋਨਾ ਵੈਕਸੀਨ
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਾਲੇ ਅੱਜ ਮੋਦੀ ਸਰਕਾਰ ਨੇ ਕੋਰੋਨਾ ਟੀਕਾਕਰਨ ਦੇ ਸੰਬੰਧ 'ਚ ਇਕ ਵੱਡਾ ਫੈਸਲਾ ਲਿਆ। ਇਸ ਦੇ ਅਨੁਸਾਰ, 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਟੀਕਾ ਲਗਾਇਆ ਜਾਵੇਗਾ।
Corona Vaccination Phase 3: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਾਲੇ ਅੱਜ ਮੋਦੀ ਸਰਕਾਰ ਨੇ ਕੋਰੋਨਾ ਟੀਕਾਕਰਨ ਦੇ ਸੰਬੰਧ 'ਚ ਇਕ ਵੱਡਾ ਫੈਸਲਾ ਲਿਆ। ਇਸ ਦੇ ਅਨੁਸਾਰ, 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਟੀਕਾ ਲਗਾਇਆ ਜਾਵੇਗਾ।
ਦੱਸ ਦੇਈਏ ਕਿ ਕੋਰੋਨਾ ਵੈਕਸੀਨ ਦੀ ਮੰਗ ਉੱਠ ਰਹੀ ਸੀ। ਇਸ ਦੌਰਾਨ ਮੋਦੀ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਟੀਕਾਕਰਣ ਦਾ ਤੀਜਾ ਪੜਾਅ ਹੋਵੇਗਾ।
ਪਹਿਲੇ ਪੜਾਅ ਦੇ ਤਹਿਤ, ਫਰੰਟ ਲਾਈਨ ਵਰਕਰਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਆਗਿਆ ਸੀ। ਉਸ ਤੋਂ ਬਾਅਦ ਦੂਜੇ ਪੜਾਅ ਵਿੱਚ, 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।
ਕੇਂਦਰ ਸਰਕਾਰ ਨੇ ਕਿਹਾ ਕਿ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੇ ਤੀਜੇ ਪੜਾਅ ਵਿੱਚ ਟੀਕਿਆਂ ਦੀ ਖਰੀਦ ਅਤੇ ਟੀਕਾਕਰਣ ਦੀ ਯੋਗਤਾ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਟੀਕਾ ਨਿਰਮਾਤਾਵਾਂ ਨੂੰ ਉਤਪਾਦਨ ਵਿੱਚ ਹੋਰ ਵਾਧਾ ਕਰਨ ਲਈ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅੱਜ ਪ੍ਰਮੁੱਖ ਡਾਕਟਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਕੋਰੋਨਾ ਨਾਲ ਲੜਾਈ ਵਿੱਚ ਟੀਕਾਕਰਨ ਸਭ ਤੋਂ ਵੱਡਾ ਹਥਿਆਰ ਹੈ। ਉਨ੍ਹਾਂ ਡਾਕਟਰਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਉਣ ਲਈ ਉਤਸ਼ਾਹਤ ਕਰਨ ਲਈ ਕਿਹਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਲੋਕਾਂ ਨੂੰ ਟੀਕਾ ਲਗਵਾ ਕੇ ਘਬਰਾਉਣਾ ਨਹੀਂ ਚਾਹੀਦਾ।
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/