ਨਵੀਂ ਦਿੱਲੀ: ਦੇਸ਼ ਵਿੱਚ ਹਰ ਰੋਜ਼ ਨਾ ਸਿਰਫ ਕੇਸ ਵੱਧ ਰਹੇ ਹਨ, ਬਲਕਿ ਮੌਤਾਂ ਦੇ ਮਾਮਲਿਆਂ ਵਿੱਚ ਵੀ ਵੱਡਾ ਵਾਧਾ ਹੋਇਆ ਹੈ। ਭਾਰਤ 'ਚ ਪਹਿਲੀ ਵਾਰ ਇਕ ਦਿਨ 'ਚ ਚਾਰ ਹਜ਼ਾਰ ਤੋਂ ਵੱਧ ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਚੌਥੀ ਵਾਰ ਅਤੇ ਲਗਾਤਾਰ ਤੀਜੇ ਦਿਨ 4 ਲੱਖ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, 401,078 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 4187 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ। ਹਾਲਾਂਕਿ, 3,18,609 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ।
7 ਮਈ ਤੱਕ ਦੇਸ਼ ਭਰ ਵਿੱਚ 16 ਕਰੋੜ 73 ਲੱਖ 46 ਹਜ਼ਾਰ 544 ਕੋਰੋਨਾ ਡੋਜ਼ ਦਿੱਤੀ ਜਾ ਚੁੱਕੀ ਹੈ। ਪਿਛਲੇ ਦਿਨ 22 ਲੱਖ 97 ਹਜ਼ਾਰ 257 ਟੀਕੇ ਦਿੱਤੇ ਗਏ ਸਨ। ਇਸ ਦੇ ਨਾਲ ਹੀ 29 ਕਰੋੜ 67 ਲੱਖ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 19 ਲੱਖ ਕੋਰੋਨਾ ਸੈਂਪਲ ਟੈਸਟ ਲਏ ਗਏ ਸਨ, ਜਿਨ੍ਹਾਂ ਦੀ ਸਕਾਰਾਤਮਕ ਦਰ 21 ਪ੍ਰਤੀਸ਼ਤ ਤੋਂ ਵੱਧ ਹੈ।
ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ:
-ਕੁਲ ਕੋਰੋਨਾ ਦੇ ਕੇਸ - 2 ਕਰੋੜ 18 ਲੱਖ 92 ਹਜ਼ਾਰ 676
-ਕੁੱਲ ਡਿਸਚਾਰਜ- ਇਕ ਕਰੋੜ 79 ਲੱਖ 30 ਹਜ਼ਾਰ 960
-ਕੁੱਲ ਸਰਗਰਮ ਮਾਮਲੇ- 37 ਲੱਖ 23 ਹਜ਼ਾਰ 446
-ਕੁੱਲ ਮੌਤਾਂ- 2 ਲੱਖ 38 ਹਜ਼ਾਰ 270
ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਨਾਲ ਹੀ ਰੋਜ਼ਾਨਾ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵਧਦਾ ਜਾ ਰਿਹਾ ਹੈ।
ਇਕੱਲੇ ਸ਼ੁੱਕਰਵਾਰ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਕੱਲ੍ਹ ਪੰਜਾਬ 'ਚ ਕੋਰੋਨਾਵਾਇਰਸ ਦੇ 8367 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪੰਜਾਬ 'ਚ ਇੱਕ ਦਿਨ 'ਚ ਕੋਰੋਨਾ ਨਾਲ 165 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ ਨਵੇਂ ਕੇਸਾਂ ਨਾਲ ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4,24,647 ਹੋ ਗਈ ਹੈ। ਜਿਨ੍ਹਾਂ 'ਚੋਂ 3,44,779 ਲੋਕ ਡਿਸਚਾਰਜ ਹੋ ਚੁਕੇ ਹਨ। ਸੂਬੇ 'ਚ ਮੌਜੂਦਾ ਸਮੇਂ 69,724 ਐਕਟਿਵ ਕੇਸ ਹਨ।