ਨਵੀਂ ਦਿੱਲੀ: ਭਾਰਤ 'ਚ ਸਭ ਤੋਂ ਜ਼ਿਆਦਾ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਅਮਰੀਕਾ ਤੇ ਬ੍ਰਾਜ਼ੀਲ ਨਾਲੋਂ ਭਾਰਤ ਵਿੱਚ ਵਧੇਰੇ ਕੇਸ ਦਰਜ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਕੋਰੋਨਾ ਦੇ 56,282 ਨਵੇਂ ਕੇਸ ਦਰਜ ਕੀਤੇ ਗਏ ਹਨ, 904 ਲੋਕਾਂ ਦੀ ਮੌਤ ਵੀ ਹੋਈ ਹੈ। ਪਿਛਲੇ ਦਿਨ ਸੰਯੁਕਤ ਰਾਜ ਵਿੱਚ 55,100 ਤੇ ਬ੍ਰਾਜ਼ੀਲ ਵਿੱਚ 54,685 ਕੇਸ ਦਰਜ ਹੋਏ ਸੀ। ਕ੍ਰਮਵਾਰ 1,306 ਤੇ 1,322 ਮੌਤਾਂ ਹੋਈਆਂ।


ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਪੀੜਤ ਲੋਕਾਂ ਦੀ ਕੁੱਲ ਸੰਖਿਆ 19 ਲੱਖ 64 ਹਜ਼ਾਰ 536 ਹੋ ਗਈ ਹੈ। ਇਨ੍ਹਾਂ ਵਿੱਚ 5 ਲੱਖ 95 ਹਜ਼ਾਰ ਐਕਟਿਵ ਕੇਸ ਹਨ, ਜਦਕਿ 13 ਲੱਖ 28 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ 40 ਹਜ਼ਾਰ 699 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਦੇ ਨਾਲ ਭਾਰਤ ਵਿੱਚ ਸੰਕਰਮਣ ਤੋਂ ਮੌਤ ਦਰ ਵੀ 2.07% ਹੋ ਗਈ ਹੈ। ਮੌਤ ਡਰ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਕੋਰੋਨਾ ਮਰੀਜ਼ਾਂ ਦੀ ਗਿਣਤੀ ਅਨੁਸਾਰ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਮਹਾਂਮਾਰੀ ਨਾਲ ਸੰਯੁਕਤ ਰਾਜ ਸਭ ਤੋਂ ਪ੍ਰਭਾਵਤ ਹੈ।




ਅੰਕੜਿਆਂ ਅਨੁਸਾਰ ਇਸ ਸਮੇਂ ਦੇਸ਼ ਵਿੱਚ ਲਗਪਗ ਛੇ ਲੱਖ ਕੋਰੋਨਾ ਦੇ ਐਕਟਿਵ ਕੇਸ ਹਨ। ਸਭ ਤੋਂ ਵੱਧ ਐਕਟਿਵ ਮਾਮਲੇ ਮਹਾਰਾਸ਼ਟਰ ਵਿੱਚ ਹਨ। ਮਹਾਰਾਸ਼ਟਰ ਦੇ ਹਸਪਤਾਲਾਂ ਵਿੱਚ 1.25 ਲੱਖ ਤੋਂ ਵੱਧ ਪੀੜਤ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਤਾਮਿਲਨਾਡੂ, ਤੀਜੇ ਨੰਬਰ 'ਤੇ ਕਰਨਾਟਕ, ਚੌਥੇ ਨੰਬਰ 'ਤੇ ਆਂਧਰਾ ਪ੍ਰਦੇਸ਼ ਤੇ 5ਵੇਂ ਨੰਬਰ 'ਤੇ ਦਿੱਲੀ ਹੈ।