ਪੜਚੋਲ ਕਰੋ
Advertisement
(Source: ECI/ABP News/ABP Majha)
ਹਿੰਦੂ ਕੁੜੀਆਂ ਨੂੰ ਅਗਵਾ ਕਰਨ ਦੀ ਘਟਨਾ 'ਤੇ ਭਾਰਤ ਨੇ ਪਾਕਿਸਤਾਨੀ ਅਧਿਕਾਰੀ ਨੂੰ ਕੀਤਾ ਤਲਬ, ਸੁਰੱਖਿਅਤ ਰਿਹਾਈ ਦੀ ਕੀਤੀ ਮੰਗ
ਭਾਰਤ ਨੇ ਪਾਕਿਸਤਾਨ 'ਚ 3 ਹਿੰਦੂ ਨਾਬਾਲਿਗ ਲੜਕੀਆਂ ਦੇ ਅਗਵਾ ਮਾਮਲੇ 'ਚ ਸ਼ੁੱਕਰਵਾਰ ਨੂੰ ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਤਲਬ ਕੀਤਾ ਹੈ। ਸਰਕਾਰੀ ਸੂਤਰਾਂ ਮੁਤਾਬਕ ਭਾਰਤ ਨੇ ਪਾਕਿਸਤਾਨ 'ਚ ਘੱਟ ਗਿਣਤੀਆਂ ਖਿਲਾਫ ਵਾਪਰ ਰਹੀਆਂ ਘਟਨਾਵਾਂ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ।
ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ 'ਚ 3 ਹਿੰਦੂ ਨਾਬਾਲਿਗ ਲੜਕੀਆਂ ਦੇ ਅਗਵਾ ਮਾਮਲੇ 'ਚ ਸ਼ੁੱਕਰਵਾਰ ਨੂੰ ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਤਲਬ ਕੀਤਾ ਹੈ। ਸਰਕਾਰੀ ਸੂਤਰਾਂ ਮੁਤਾਬਕ ਭਾਰਤ ਨੇ ਪਾਕਿਸਤਾਨ 'ਚ ਘੱਟ ਗਿਣਤੀਆਂ ਖਿਲਾਫ ਵਾਪਰ ਰਹੀਆਂ ਘਟਨਾਵਾਂ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਤੋਂ ਪਹਿਲਾਂ ਹਿੰਦੂ ਭਾਈਚਾਰੇ ਦੀਆਂ ਦੋ ਨਾਬਾਲਗ ਲੜਕੀਆਂ ਸ਼ਾਂਤੀ ਮੇਘਵਾੜ ਅਤੇ ਸਰਮੀ ਮੇਘਵਾੜ ਨੂੰ 14 ਜਨਵਰੀ ਨੂੰ ਪਾਕਿਸਤਾਨ ਦੇ ਸਿੰਧ ਜ਼ਿਲ੍ਹੇ ਦੇ ਥਰਪਰਕਰ ਅਤੇ 15 ਜਨਵਰੀ ਨੂੰ ਜੈਕੋਬਾਦ ਤੋਂ ਮਹਕ ਨੂੰ ਅਗਵਾ ਕੀਤਾ ਗਿਆ ਸੀ।
ਸਰਕਾਰੀ ਸੂਤਰਾਂ ਮੁਤਾਬਕ, “ਪਾਕਿਸਤਾਨ ‘ਚ ਘੱਟ ਗਿਣਤੀ ਹਿੰਦੂ ਭਾਈਚਾਰੇ ਨਾਲ ਸਬੰਧਤ ਨਾਬਾਲਗ ਲੜਕੀਆਂ ਬਾਰੇ ਹੈਰਾਨ ਕਰਨ ਵਾਲੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਭਾਰਤ ਨੇ ਇਸ ‘ਤੇ ਆਪਣੀ ਚਿੰਤਾ ਪਾਕਿਸਤਾਨ ਨੂੰ ਦੱਸੀ। ਇਨ੍ਹਾਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ ਅਤੇ ਭਾਰਤ ਨੇ ਇਨ੍ਹਾਂ ਲੜਕੀਆਂ ਨੂੰ ਤੁਰੰਤ ਅਤੇ ਸੁਰੱਖਿਅਤ ਢੰਗ ਨਾਲ ਉਨ੍ਹਾਂ ਪਰਿਵਾਰਾਂ ਨੂੰ ਸੌਂਪਣ ਲਈ ਕਿਹਾ ਹੈ। ”ਰਿਪੋਰਟ ਦੇ ਅਨੁਸਾਰ, ਲੜਕੀ ਦੇ ਪਰਿਵਾਰ ਨੇ ਇੱਕ ਵਿਆਹੁਤਾ ਵਿਅਕਤੀ ‘ਤੇ ਉਸ ਨੂੰ ਅਗਵਾ ਕਰਨ ਦੇ ਇਲਜ਼ਾਮ ਲਾਏ ਹਨ।
ਪਾਕਿਸਤਾਨ ‘ਚ ਅਜਿਹੀਆਂ ਘਟਨਾਵਾਂ ਘੱਟਗਿਣਤੀ ਭਾਈਚਾਰਿਆਂ ਨਾਲ ਆਏ ਦਿਨ ਵਾਪਰਦੀਆਂ ਹਨ। ਪਿਛਲੇ ਸਾਲ ਅਗਸਤ ‘ਚ ਨਨਕਾਣਾ ਸਾਹਿਬ ਵਿਖੇ ਇੱਕ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਕਰਕੇ ਧਰਮ ਬਦਲਣ ਲਈ ਮਜਬੂਰ ਕੀਤਾ ਗਿਆ ਸੀ। ਜਦੋਂ ਸਿੱਖ ਭਾਈਚਾਰੇ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਕਰਤਾਰਪੁਰ ਦੇ ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਹਮਲਾ ਕੀਤਾ ਗਿਆ। ਹਾਲ ਹੀ ਦੇ ਸਮੇਂ ‘ਚ ਭਾਰਤ ਨੇ ਪਾਕਿਸਤਾਨ ‘ਚ ਕਥਿਤ ਤੌਰ 'ਤੇ ਅਗਵਾ ਕਰਨ ਅਤੇ ਹਿੰਦੂ ਔਰਤਾਂ ਦੇ ਜਬਰੀ ਵਿਆਹ ਨੂੰ ਲੈ ਕੇ ਅਧਿਕਾਰੀਆਂ ਨੂੰ ਕਈ ਵਾਰ ਤਲਬ ਕੀਤਾ ਹੈ।Just in: MEA summons senior Pakistan high commission offical over abduction of Hindu minor girls. Two minor girls, Shanti and Sarmi Meghwal were abducted on Jan 14 while Another girl Mehak was abducted on January 15.
— Sidhant Sibal (@sidhant) January 17, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸੰਗਰੂਰ
ਦੇਸ਼
ਦੇਸ਼
ਪੰਜਾਬ
Advertisement