ਸਰਕਾਰੀ ਸੂਤਰਾਂ ਮੁਤਾਬਕ, “ਪਾਕਿਸਤਾਨ ‘ਚ ਘੱਟ ਗਿਣਤੀ ਹਿੰਦੂ ਭਾਈਚਾਰੇ ਨਾਲ ਸਬੰਧਤ ਨਾਬਾਲਗ ਲੜਕੀਆਂ ਬਾਰੇ ਹੈਰਾਨ ਕਰਨ ਵਾਲੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਭਾਰਤ ਨੇ ਇਸ ‘ਤੇ ਆਪਣੀ ਚਿੰਤਾ ਪਾਕਿਸਤਾਨ ਨੂੰ ਦੱਸੀ। ਇਨ੍ਹਾਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ ਅਤੇ ਭਾਰਤ ਨੇ ਇਨ੍ਹਾਂ ਲੜਕੀਆਂ ਨੂੰ ਤੁਰੰਤ ਅਤੇ ਸੁਰੱਖਿਅਤ ਢੰਗ ਨਾਲ ਉਨ੍ਹਾਂ ਪਰਿਵਾਰਾਂ ਨੂੰ ਸੌਂਪਣ ਲਈ ਕਿਹਾ ਹੈ। ”ਰਿਪੋਰਟ ਦੇ ਅਨੁਸਾਰ, ਲੜਕੀ ਦੇ ਪਰਿਵਾਰ ਨੇ ਇੱਕ ਵਿਆਹੁਤਾ ਵਿਅਕਤੀ ‘ਤੇ ਉਸ ਨੂੰ ਅਗਵਾ ਕਰਨ ਦੇ ਇਲਜ਼ਾਮ ਲਾਏ ਹਨ।
ਪਾਕਿਸਤਾਨ ‘ਚ ਅਜਿਹੀਆਂ ਘਟਨਾਵਾਂ ਘੱਟਗਿਣਤੀ ਭਾਈਚਾਰਿਆਂ ਨਾਲ ਆਏ ਦਿਨ ਵਾਪਰਦੀਆਂ ਹਨ। ਪਿਛਲੇ ਸਾਲ ਅਗਸਤ ‘ਚ ਨਨਕਾਣਾ ਸਾਹਿਬ ਵਿਖੇ ਇੱਕ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਕਰਕੇ ਧਰਮ ਬਦਲਣ ਲਈ ਮਜਬੂਰ ਕੀਤਾ ਗਿਆ ਸੀ। ਜਦੋਂ ਸਿੱਖ ਭਾਈਚਾਰੇ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਕਰਤਾਰਪੁਰ ਦੇ ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਹਮਲਾ ਕੀਤਾ ਗਿਆ। ਹਾਲ ਹੀ ਦੇ ਸਮੇਂ ‘ਚ ਭਾਰਤ ਨੇ ਪਾਕਿਸਤਾਨ ‘ਚ ਕਥਿਤ ਤੌਰ 'ਤੇ ਅਗਵਾ ਕਰਨ ਅਤੇ ਹਿੰਦੂ ਔਰਤਾਂ ਦੇ ਜਬਰੀ ਵਿਆਹ ਨੂੰ ਲੈ ਕੇ ਅਧਿਕਾਰੀਆਂ ਨੂੰ ਕਈ ਵਾਰ ਤਲਬ ਕੀਤਾ ਹੈ।