News
News
ਟੀਵੀabp shortsABP ਸ਼ੌਰਟਸਵੀਡੀਓ
X

ਮੋਦੀ ਦਾ ਇੱਕ ਹੋਰ ਸਰਜੀਕਲ ਸਟ੍ਰਾਈਕ, ਬੇਨਾਮੀ ਜਾਇਦਾਦਾਂ ਵਾਲਿਆਂ ਦੀ ਸ਼ਾਮਤ

Share:
ਨਵੀਂ ਦਿੱਲੀ: ਨੋਟਬੰਦੀ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਕਾਲੇ ਧਨ 'ਤੇ ਦੂਜਾ ਸਰਜੀਕਲ ਸਟ੍ਰਾਈਕ ਕੀਤਾ ਹੈ। ਸਰਕਾਰ ਨੇ ਦੇਸ਼ ਦੇ ਸਾਰੇ ਮੁੱਖ ਸ਼ਹਿਰਾਂ ਦੇ ਹਾਈਵੇ ਨੇੜੇ ਜ਼ਮੀਨਾਂ ਦਿੱਤੇ ਜਾਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਸ਼ਹਿਰਾਂ ਦੇ ਵੀ.ਆਈ.ਪੀ. ਇਲਾਕਿਆਂ 'ਚ ਮੌਜੂਦ ਜਾਇਦਾਦਾਂ ਦੀ ਵੀ ਜਾਂਚ ਸ਼ੁਰੂ ਕੀਤੀ ਗਈ ਹੈ।
ਇੰਨਾ ਹੀ ਨਹੀਂ, ਮੁੱਖ ਉਦਯੋਗਿਕ ਪਲਾਟਾਂ, ਵਪਾਰਕ ਫਲੈਟਾਂ ਤੇ ਦੁਕਾਨਾਂ ਦੀ ਵੀ ਜਾਂਚ ਹੋ ਰਹੀ ਹੈ। ਜਾਂਚ ਇਹ ਕੀਤੀ ਜਾ ਰਹੀ ਹੈ ਕਿ ਪਲਾਟ ਤੇ ਦੁਕਾਨਾਂ ਕਿਸ ਦੇ ਨਾਮ 'ਤੇ ਹਨ। ਇਸ 'ਚ ਵੱਡੇ ਬੰਗਲੇ ਤੇ ਉਦਯੋਗਿਕ ਪਲਾਟ ਵੀ ਸ਼ਾਮਲ ਹਨ।
ਜਾਂਚ ਦੌਰਾਨ ਪਤਾ ਲੱਗਾ ਹੈ ਕਿ ਨਵੀਂ ਦਿੱਲੀ ਦੇ ਲੁਟੀਅਨ ਜੋਨ ਚ' ਵੀ ਕੁਝ ਬੰਗਲਿਆਂ ਦਾ ਅਸਲ ਮਾਲਕ ਕੋਈ ਹੈ ਤੇ ਕੁਝ ਬੰਗਲੇ ਰਿਸ਼ਵਤ ਤੇ ਭ੍ਰਿਸ਼ਟਾਚਾਰ ਦੇ ਪੈਸੇ ਨਾਲ ਖਰੀਦੇ ਗਏ ਹਨ। ਇੱਕ ਬੰਗਲੇ ਨੂੰ ਲੈ ਕੇ ਕੀਤੀ ਜਾ ਰਹੀ ਜਾਂਚ ਵਿੱਚ ਇਹ ਪਤਾ ਲੱਗਾ ਹੈ ਕਿ ਉਹ ਅਸਲੀ ਮਾਲਕ ਦੇ ਸੀ.ਏ. ਦੇ ਨਾਮ 'ਤੇ ਖਰੀਦਿਆ ਗਿਆ ਹੈ। ਅਜਿਹੇ ਸਾਰੇ ਮਾਮਲਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਕਾਲੇ ਧਨ ਤੇ ਭ੍ਰਿਸ਼ਟਾਚਾਰ 'ਤੇ ਸ਼ਿਕੰਜਾ ਕੱਸਦਿਆਂ ਸਰਕਾਰ ਨੇ ਮਹਿਕਮਿਆਂ ਤੋਂ ਸਰਕਾਰੀ ਜ਼ਮੀਨਾਂ ਦਾ ਰਿਕਾਰਡ ਵੀ ਮੰਗਿਆ ਹੈ। ਕਿੱਥੇ ਕਿੱਥੇ ਨਾਜਾਇਜ਼ ਕਬਜ਼ੇ ਹਨ, ਇਸ ਦੀ ਸੂਚੀ ਵੀ ਮੰਗੀ ਜਾ ਰਹੀ ਹੈ। ਇਸ ਜਾਂਚ 'ਚ ਆਮਦਨ ਤੇ ਕਰ ਵਿਭਾਗ ਦੇ ਨਾਲ ਹੋਰ ਮਹਿਕਮਿਆਂ ਦੀ ਮਦਦ ਲਈ ਜਾ ਰਹੀ ਹੈ ਤੇ ਵੈਰੀਫਿਕੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ।
ਕਰੀਬ 200 ਤੋਂ ਵੱਧ ਟੀਮਾਂ ਅਜਿਹੀਆਂ ਜਇਦਾਦਾਂ ਦੀ ਜਾਂਚ ਕਰਨ ਤੇ ਸਬੂਤ ਇਕੱਠੇ ਕਰਨ 'ਚ ਲੱਗੀਆਂ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਸਰਕਾਰ ਕਾਰਵਾਈ ਕਰੇਗੀ। ਇਸ ਲਈ ਬੇਨਾਮੀ ਟ੍ਰਾਂਜੈਕਸ਼ਨ ਐਕਟ 2016 ਤਹਿਤ ਕਾਰਵਾਈ ਕੀਤੀ ਜਾਵੇਗੀ। ਇਹ ਐਕਟ 1 ਨਵੰਬਰ ਤੋਂ ਲਾਗੂ ਕੀਤਾ ਜਾ ਚੁੱਕਾ ਹੈ। ਇਸ ਐਕਟ ਤਹਿਤ ਬੇਨਾਮੀ ਪ੍ਰਾਪਰਟੀ ਜ਼ਬਤ ਕੀਤੀ ਜਾ ਸਕਦੀ ਹੈ ਤੇ 7 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।
Published at : 18 Nov 2016 12:05 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਸ਼ਿਕਾਇਤ ਦਰਜ ਕਰਵਾਉਣ ਆਈ ਔਰਤ ਨਾਲ DSP ਨੇ ਬਾਥਰੂਮ 'ਚ ਲੈ ਕੇ ਕੀਤੀ ਗੰਦੀ ਹਰਕਤ! ਵਾਇਰਲ ਵੀਡੀਓ ਨੇ ਮਚਾਇਆ ਹੰਗਾਮਾ

ਸ਼ਿਕਾਇਤ ਦਰਜ ਕਰਵਾਉਣ ਆਈ ਔਰਤ ਨਾਲ DSP ਨੇ ਬਾਥਰੂਮ 'ਚ ਲੈ ਕੇ ਕੀਤੀ ਗੰਦੀ ਹਰਕਤ! ਵਾਇਰਲ ਵੀਡੀਓ ਨੇ ਮਚਾਇਆ ਹੰਗਾਮਾ

ਪੋਰਬੰਦਰ ਹਵਾਈ ਅੱਡੇ 'ਤੇ ਵੱਡਾ ਹਾਦਸਾ, ਕੋਸਟ ਗਾਰਡ ਦਾ ਹੈਲੀਕਾਪਟਰ ਹੋਇਆ ਕਰੈਸ਼, ਤਿੰਨ ਲੋਕਾਂ ਦੀ ਮੌਤ

ਪੋਰਬੰਦਰ ਹਵਾਈ ਅੱਡੇ 'ਤੇ ਵੱਡਾ ਹਾਦਸਾ, ਕੋਸਟ ਗਾਰਡ ਦਾ ਹੈਲੀਕਾਪਟਰ ਹੋਇਆ ਕਰੈਸ਼, ਤਿੰਨ ਲੋਕਾਂ ਦੀ ਮੌਤ

Blast: ਤੜਕ ਸਵੇਰ ਵਾਪਰਿਆ ਭਾਣਾ, ਅਚਾਨਕ ਹੋਇਆ ਵੱਡਾ ਧਮਾਕਾ; ਤਿੰਨ ਬੱਚੇ ਬੁਰੀ ਤਰ੍ਹਾਂ ਝੁਲਸੇ

Blast: ਤੜਕ ਸਵੇਰ ਵਾਪਰਿਆ ਭਾਣਾ, ਅਚਾਨਕ ਹੋਇਆ ਵੱਡਾ ਧਮਾਕਾ; ਤਿੰਨ ਬੱਚੇ ਬੁਰੀ ਤਰ੍ਹਾਂ ਝੁਲਸੇ

Mahakumbh 2025: ਮਹਾਕੁੰਭ ਖ਼ਤਮ ਹੋਣ ਤੱਕ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਪਾਬੰਦੀ, ਜਾਰੀ ਕੀਤੇ ਹੁਕਮ

Mahakumbh 2025:  ਮਹਾਕੁੰਭ ਖ਼ਤਮ ਹੋਣ ਤੱਕ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਪਾਬੰਦੀ, ਜਾਰੀ ਕੀਤੇ ਹੁਕਮ

ਪ੍ਰਮੁੱਖ ਖ਼ਬਰਾਂ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?