ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਪੰਜਾਬ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਜਾਰੀ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਕੱਲ੍ਹ ਸ਼ਾਮ ਦਿੱਲੀ 'ਚ ਪੀਏਸੀ ਦੀ ਮੀਟਿੰਗ 'ਚ 23 ਉਮੀਦਵਾਰਾਂ ਦੇ ਨਾਵਾਂ ਦੀ ਚੋਣ ਕਰ ਲਈ ਗਈ ਹੈ। ਇਸ ਤੋਂ ਪਹਿਲਾਂ ਪੰਜ ਮੈਂਬਰੀ ਸਕਰੀਨਿੰਗ ਕਮੇਟੀ ਨੇ  ਚੋਣ ਲੜਨ ਵਾਲੇ ਉਮੀਦਵਾਰਾਂ ਦੇ ਨਾਮਾਂ ਉੱਤੇ ਚਰਚਾ ਕੀਤੀ ਅਤੇ ਇਸ ਨੂੰ ਅੰਤਿਮ ਮਨਜ਼ੂਰੀ ਲਈ ਦਿੱਲੀ ਭੇਜਿਆ ਸੀ।


 

 

ਪੀਏਸੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਦੁਰਗੇਸ਼ ਪਾਠਕ, ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਸਾਂਸਦ ਭਗਵੰਤ ਮਾਨ ਤੇ ਪ੍ਰੋਫੈਸਰ ਸਾਧੂ ਸਿੰਘ ਸ਼ਾਮਲ ਹਨ। ਅਰਵਿੰਦ ਕੇਜਰੀਵਾਲ ਅੱਜ ਤੋਂ 12 ਦਿਨਾਂ ਲਈ ਮੈਡੀਟੇਸ਼ਨ 'ਤੇ ਜਾ ਰਹੇ ਹਨ ਇਸ ਲਈ ਕਿਆਸ ਲਗਾਏ ਜਾ ਰਹੇ ਹਨ ਕਿ ਉਮੀਦਵਾਰਾਂ ਦੀ ਸੂਚੀ ਬਾਰੇ ਅੱਜ ਅਹਿਮ ਫੈਸਲਾ ਲਿਆ ਜਾ ਸਕਦਾ ਹੈ।