News
News
ਟੀਵੀabp shortsABP ਸ਼ੌਰਟਸਵੀਡੀਓ
X

ਕਸ਼ਮੀਰ ਨੇ ਫਿਰ ਖਾਧਾ ਉਬਾਲਾ, ਫੌਜ ਨੂੰ ਤਿਆਰੀ ਖਿੱਚਣ ਦਾ ਹੁਕਮ 

Share:
ਸ਼੍ਰੀਨਗਰ: ਉੱਤਰੀ ਕਸ਼ਮੀਰ ਦੇ ਬੰਦੀਪੁਰਾ 'ਚ ਈਦ ਦੀ ਨਮਾਜ਼ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਹੋਇਆ ਹੈ। ਪ੍ਰਦਰਸ਼ਨਕਾਰੀਆਂ ਤੇ ਪੁਲਿਸ 'ਚ ਝੜਪ ਵੀ ਹੋਈ ਹੈ। ਹਾਸਲ ਜਾਣਕਾਰੀ ਮੁਤਾਬਕ ਇਸ ਦੌਰਾਨ ਇੱਕ 24 ਸਾਲਾ ਲੜਕੇ ਦੀ ਮੌਤ ਹੋ ਗਈ ਹੈ। ਮ੍ਰਿਤਕ ਦਾ ਨਾਮ ਮੁਰਤਜਾ ਦੱਸਿਆ ਜਾ ਰਿਹਾ ਹੈ। ਪੂਰੇ ਇਲਾਕੇ 'ਚ ਲਗਾਤਾਰ ਕਰਫਿਊ ਜਾਰੀ ਹੈ। ਸਾਲ 1990 'ਚ ਸੂਬੇ 'ਚ ਅੱਤਵਾਦ ਦੇ ਪੈਰ ਪਸਾਰਨ ਮਗਰੋਂ ਇਹ ਪਹਿਲੀ ਵਾਰ ਹੈ ਕਿ ਈਦ ਮੌਕੇ ਘਾਟੀ 'ਚ ਕਰਫਿਊ ਲਾਇਆ ਗਿਆ ਹੋਵੇ।
ਈਦ ਮੌਕੇ ਵੀ ਘਾਟੀ ‘ਚ ਕਰਫਿਊ ਦਾ ਸੰਨਾਟਾ ਛਾਇਆ ਹੋਇਆ ਹੈ। ਪਿਛਲੇ ਕਈ ਸਾਲਾਂ ‘ਚ ਪਹਿਲੀ ਵਾਰ ਈਦ ਮੌਕੇ ਕਸ਼ਮੀਰ ਘਾਟੀ ਦੇ ਸਾਰੇ 10 ਜ਼ਿਲ੍ਹਿਆਂ ‘ਚ ਕਰਫਿਊ ਲਾਇਆ ਗਿਆ ਹੈ। ਸੂਤਰਾਂ ਮੁਤਾਬਕ ਹਾਲਾਤ ਨੂੰ ਦੇਖਦਿਆਂ ਫੌਜ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਜੇਕਰ ਹਿੰਸਾ ਹੁੰਦੀ ਹੈ ਤਾਂ ਫੌਜ ਮੋਰਚਾ ਸੰਭਾਲੇਗੀ। ਘਾਟੀ ‘ਚ ਦੋ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਹਿੰਸੀ ਜਾਰੀ ਹੈ। ਹੁਣ ਤੱਕ ਇਸ ਹਿੰਸਾ ‘ਚ 75 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਜਾਣਕਾਰੀ ਮੁਤਾਬਕ ਫੌਜ ਨੂੰ ਉਨ੍ਹਾਂ ਇਲਾਕਿਆਂ ‘ਚ ਪਹਿਲਾਂ ਹੀ ਤਾਇਨਾਤ ਕਰ ਦਿੱਤਾ ਗਿਆ ਹੈ ਜਿੱਥੇ ਪਹਿਲਾਂ ਤੋਂ ਹਿੰਸਕ ਘਟਨਾਵਾਂ ਦਾ ਇਤਿਹਾਸ ਰਿਹਾ ਹੈ। ਘਾਟੀ ‘ਚ ਨਿਗਰਾਨੀ ਲਈ ਹੈਲੀਕਾਪਟਰਾਂ ਤੇ ਡਰੋਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਵੱਖਵਾਦੀਆਂ ਵੱਲੋਂ ਸਾਂਝੇ ਰਾਸ਼ਟਰ ਦੇ ਸਥਾਨਕ ਅਧਿਕਾਰੀਆਂ ਤੱਕ ਮਾਰਚ ਕੱਢਣ ਦੀ ਅਪੀਲ ਦੇ ਮੱਦੇਨਜ਼ਰ ਵੱਡੀ ਗਿਣਤੀ ‘ਚ ਲੋਕਾਂ ਦੇ ਜੁਟਣ ‘ਤੇ ਪਾਬੰਦੀ ਲਾਈ ਗਈ ਹੈ। ਇਹ ਮਾਰਚ ਸੰਯੁਕਤ ਰਾਸ਼ਟਰ ਮਹਾਂਸਭਾ ਦੇ 71ਵੇਂ ਸਤਰ ਦੀ ਸ਼ੁਰੂਆਤ ਦੇ ਦਿਨ ਹੀ ਪੈ ਰਿਹਾ ਹੈ।
ਜੇਕਰ ਘਾਟੀ ‘ਚ ਤਾਜ਼ਾ ਹਿੰਸਾ ਭੜਕਦੀ ਹੈ ਤਾਂ ਫੌਜ ਦਖਲਅੰਦਾਜ਼ੀ ਕਰੇਗੀ। ਘਾਟੀ ‘ਚ ਪਿਛਲੇ 2 ਮਹੀਨਿਆਂ ਤੋਂ ਵਧ ਸਮੇਂ ਤੋਂ ਤਣਾਅ ਚੱਲ ਰਿਹਾ ਹੈ ਤੇ ਹੁਣ ਤੱਕ 75 ਤੋਂ ਵੱਧ ਲੋਕ ਮਾਰੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੇਂਡੂ ਇਲਾਕਿਆਂ ‘ਚ ਮਹੱਤਵਪੂਰਨ ਸਥਾਨਾਂ ‘ਤੇ ਫੌਜ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਹ ਉਹ ਇਲਾਕੇ ਹਨ, ਜਿੱਥੇ ਪਹਿਲਾਂ ਹਿੰਸਕ ਪ੍ਰਦਰਸ਼ਨ ਹੋਏ ਹਨ। ਕਰਫਿਊ ਬੀਤੀ ਅੱਧੀ ਰਾਤ ਤੋਂ ਲਾਇਆ ਗਿਆ ਹੈ।
Published at : 13 Sep 2016 12:41 PM (IST) Tags: Jammu Kashmir clash army
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ

ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ

ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...

ਪ੍ਰਮੁੱਖ ਖ਼ਬਰਾਂ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ