ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਾਦਸਾ ਜਲੰਧਰ 'ਚ ਵਾਪਰਿਆ ਹੈ। ਹਾਲਾਂਕਿ ਕੇਜਰੀਵਾਲ ਬਾਲ-ਬਾਲ ਬਚ ਗਏ ਹਨ। ਪਰ ਹਾਦਸੇ 'ਚ ਉਨ੍ਹਾਂ ਦੀ ਗੱਡੀ ਨੁਕਸਾਨੀ ਗਈ ਹੈ। ਕੇਜਰੀਵਾਲ ਲੁਧਿਆਣਾ ਤੋਂ ਅੰਮ੍ਰਿਤਸਰ ਵੱਲ ਜਾ ਰਹੇ ਸਨ। ਉਨ੍ਹਾਂ ਅੱਝ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਾ ਹੈ।