ਅੰਮ੍ਰਿਤਸਰ: ਕਸ਼ਮੀਰ ਦੇ ਵਿਗੜੇ ਹਲਾਤਾਂ 'ਚ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨਾਂ ਨੂੰ ਪਾਕਿਸਤਾਨ ਦੇ ਹੱਕ 'ਚ ਨਾਅਰੇਬਾਜ਼ੀ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਹਾਲਾਤ ਇੰਨੇ ਖਰਾਬ ਹਨ ਕਿ ਸਿੱਖ ਆਪਣੇ ਘਰਾਂ 'ਚ ਕੈਦੀਆਂ ਵਾਂਗ ਬੰਦ ਹੋਣ ਨੂੰ ਮਜ਼ਬੂਰ ਨੇ ਤੇ ਖਾਣ-ਪੀਣ ਤੱਕ ਦਾ ਰਾਸ਼ਨ ਨਹੀਂ ਮਿਲ ਰਿਹਾ। ਇਹ ਖੁਲਾਸਾ SGPC ਪ੍ਰਧਾਨ ਅਵਤਾਰ ਸਿੰਘ ਨੇ ਘਾਟੀ 'ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਲਿਖੀ ਚਿੱਠੀ 'ਚ ਕੀਤਾ ਹੈ।

 

 

SGPC ਅਧਿਕਾਰੀਆਂ ਮੁਤਾਬਕ ਵਾਦੀ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਉੱਥੋਂ ਦੇ ਵਿਗੜੇ ਹਲਾਤਾਂ ਬਾਰੇ ਫੋਨ 'ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਘਰਾਂ 'ਚੋਂ ਬਾਹਰ ਨਿਕਲ ਕੇ ਪਾਕਿਸਤਾਨ ਦੇ ਹੱਕ 'ਚ ਨਾਅਰੇਬਾਜ਼ੀ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਹਾਲਾਤ ਇੰਨੇ ਖਰਾਬ ਹਲ ਕਿ ਸਿੱਖ ਆਪਣੇ ਘਰਾਂ 'ਚ ਕੈਦੀਆਂ ਵਾਂਗ ਬੰਦ ਹੋਣ ਨੂੰ ਮਜ਼ਬੂਰ ਨੇ ਤੇ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ ਲਿਆਉਣ ਲਈ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰ ਰਿਹਾ ਹੈ।

 
ਘਾਟੀ ਦੇ ਗੰਭੀਰ ਹਾਲਾਤਾਂ ਨੂੰ ਦੇਖਦਿਆਂ SGPC ਪ੍ਰਧਾਨ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ, ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਚਿੱਠੀ ਲਿਖ ਕੇ ਮਾਮਲੇ 'ਚ ਫੌਰੀ ਦਖਲ ਦੇਣ ਦੀ ਅਪੀਲ ਕੀਤੀ ਹੈ। ਤਾਂ ਜੋ ਸਿੱਖ ਭਾਈਚਾਰੇ ਨੂੰ ਕਿਸੇ ਵੀ ਕਿਸਮ ਦੀ ਦੇਸ਼ ਵਿਰੋਧੀ ਗਤੀਵਿਧੀ 'ਚ ਸ਼ਾਮਲ ਹੋਣ ਲਈ ਮਜ਼ਬੂਰ ਨਾ ਕੀਤਾ ਜਾਵੇ।