ਚੰਡੀਗੜ੍ਹ:  ਇੱਕ ਕੁੜੀ ਨਾਲ 6 ਨਬਾਲਗ ਮੁਲਜ਼ਮਾਂ ਨੇ ਗੈਂਗਰੇਪ ਕੀਤਾ ਹੈ। ਪੀੜਤ ਕੁੜੀ ਮੁਤਾਬਕ ਮੁਲਜ਼ਮਾਂ ਨੇ ਕਰੀਬ 1 ਮਹੀਨਾ ਪਹਿਲਾਂ ਉਸ ਨੂੰ ਅਗਵਾ ਕਰ ਲਿਆ ਸੀ। ਅਗਵਾ ਕਰਨ ਤੋਂ ਬਾਅਦ ਕਿਸੇ ਪਿੰਡ 'ਚ ਲਿਜਾ ਕੇ ਉਸ ਨਾਲ ਰੇਪ ਕੀਤਾ। ਪੁਲਿਸ ਨੇ ਚੰਡੀਗੜ੍ਹ ਦੇ ਸੈਕਟਰ 36 'ਚ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਪੀੜਤ ਕੁੜੀ ਦੀ ਮੈਡੀਕਲ ਜਾਂਚ ਵੀ ਕਰਵਾਈ ਜਾ ਰਹੀ ਹੈ। ਹਾਲਾਂਕਿ ਮਾਮਲੇ 'ਚ ਕੋਈ ਵੀ ਗ੍ਰਿਫਤਾਰੀ ਨਹੀਂ ਹੋਈ ਹੈ।

 

ਪੁਲਿਸ ਮੁਤਾਬਕ ਪੀੜਤ ਕੁੜੀ ਘਰੇਲੂ ਨੌਕਰਾਣੀ ਵਜੋਂ ਕੰਮ ਕਰਦੀ ਹੈ। ਉਸ ਨੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਦੇ ਗਵਾਂਢ ਰਹਿੰਦੇ 6 ਨਬਾਲਗ ਲੜਕਿਆਂ ਨੇ ਉਸ ਨੂੰ ਅਗਵਾ ਕਰਕੇ ਗੈਂਗਰੇਪ ਕੀਤਾ ਹੈ। ਸੈਕਟਰ 36 ਦੇ ਐਸਐਚਓ ਰਾਮ ਦਿਆਲ ਮੁਤਾਬਕ ਮਾਮਲਾ ਦਰਜ ਕੀਤਾ ਗਿਆ ਹੈ। ਪਰ ਫਿਲਹਾਲ ਮਾਮਲੇ ਦੀ ਪੂਰੀ ਗਹਿਰਾਈ ਤੋਂ ਜਾਂਚ ਕੀਤੀ ਜਾ ਰਹੀ ਹੈ। ਪੂਰੀ ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਅਜੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ।