ਨਵੀਂ ਦਿੱਲੀ: ਕੱਲ੍ਹ ਨਾਭਾ ਜੇਲ੍ਹ ਤੋਂ ਫਰਾਰ ਹੋਏ ਅੱਤਵਾਦੀ ਹਰਮਿੰਦਰ ਸਿੰਘ ਮਿੰਟੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਦਿੱਤੀ ਤੋਂ ਕੀਤੀ ਗਈ ਹੈ। ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਨੇ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ ਮਿੰਟੂ ਨੂੰ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕੀਤਾ ਹੈ। ਹਰਮਿੰਦਰ ਮਿੰਟੂ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੁਖੀ ਹੈ। ਹਾਲਾਂਕਿ ਉਸ ਦੇ ਨਾਲ ਫਰਾਰ ਹੋਏ ਹੋਰ 5 ਗੈਂਗਸਟਰ ਅਜੇ ਵੀ ਪੁਲਿਸ ਦੀ ਗ੍ਰਿਫਤ 'ਚੋਂ ਬਾਹਰ ਹਨ। ਇਹਨਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਸਰਚ ਅਪ੍ਰੇਸ਼ਨ ਚੱਲ ਰਿਹਾ ਹੈ।

ਹਰਮਿੰਦਰ ਸਿੰਘ ਮਿੰਟੂ ਜਲੰਧਰ ਜਿਲ੍ਹੇ ਦੇ ਕਸਬਾ ਭਾਗਪੁਰ ਦੇ ਪਿੰਡ ਡੱਲੀ ਦਾ ਰਹਿਣ ਵਾਲਾ ਹੈ। ਉਹ 25 ਸਾਲ ਵਿਦੇਸ਼ 'ਚ ਰਿਹਾ ਸੀ। ਉਸ ਕੋਲ 2 ਤੋਂ ਜਿਆਦਾ ਪਾਸਪੋਰਟ ਸਨ। ਇਸ ਦੇ ਖਿਲਾਫ ਦੇਸ਼ਧ੍ਰੋਹ ਦੇ 10 ਤੋਂ ਵੱਧ ਮਾਮਲੇ ਦਰਜ ਹਨ। ਪੁਲਿਸ ਨੇ ਮਿੰਟੂ ਨੂੰ ਇੰਟਰਪੋਲ ਦੀ ਮਦਦ ਨਾਲ ਸਾਲ 2014 'ਚ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਸੀ।