ਡੇਰਾ ਸਿਰਸਾ ਮੁਖੀ ਦੀ ਸੀਬੀਆਈ ਅਦਾਲਤ 'ਚ ਪੇਸ਼ੀ ਅੱਜ
ਏਬੀਪੀ ਸਾਂਝਾ | 13 Jul 2016 04:56 AM (IST)
ਪੰਚਕੁਲਾ: ਡੇਰਾ ਸਿਰਸਾ ਮੁਖੀ ਦੇ ਖਿਲਾਫ ਚੱਲ ਰਹੇ ਸਾਧਵੀ ਸ਼ਰੀਰਕ ਸ਼ੋਸਣ ਮਾਮਲੇ 'ਤੇ ਅੱਜ ਸੀਬੀਆਈ ਕੋਰਟ 'ਚ ਸੁਣਵਾਈ ਹੋਵੇਗੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਪੰਚਕੁਲਾ ਦੀ ਸੀਬੀਆਈ ਅਦਾਲਤ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੇਗਾ। ਗੁਰਮੀਤ ਰਾਮ ਰਹੀਮ ਖਿਲਾਫ ਇੱਕ ਗੁੰਮਨਾਮ ਚਿੱਠੀ ਰਾਹੀਂ ਰੇਪ ਸਮੇਤ ਕਈ ਗੰਭੀਰ ਇਲਜ਼ਾਮ ਲਗਾਏ ਗਏ ਸਨ। ਮਾਮਲੇ ਦੀ ਲੰਬੀ ਜਾਂਚ ਤੋਂ ਬਾਅਦ ਸੀਬੀਆਈ ਨੇ ਇਹ ਮਾਮਲਾ ਦਰਜ ਕੀਤਾ ਸੀ। ਡੇਰਾ ਮੁਖੀ ਖਿਲਾਫ ਰੇਪ ਸਮੇਤ 2 ਕਤਲ ਦੇ ਮਾਮਲਿਆਂ 'ਚ ਵੀ ਸੁਣਵਾਈ ਚੱਲ ਰਹੀ ਹੈ।