News
News
ਟੀਵੀabp shortsABP ਸ਼ੌਰਟਸਵੀਡੀਓ
X

ਡੇਰਾ ਸਿਰਸਾ ਮੁਖੀ ਨੂੰ ਹਾਈਕੋਰਟ ਤੋਂ ਰਾਹਤ

Share:
ਚੰਡੀਗੜ੍ਹ: ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਡੇਰਾ ਸਿਰਸਾ ਮੁਖੀ ਨੂੰ ਰਾਹਤ ਮਿਲੀ ਹੈ। ਕੋਰਟ ਨੇ ਅਦੇਸ਼ ਦਿੰਦਿਆਂ ਡੇਰਾ ਮੁਖੀ ਖਿਲਾਫ ਪੰਚਕੁਲਾ ਕੋਰਟ 'ਚ ਚੱਲ ਰਹੇ ਰੇਪ ਮਾਮਲੇ 'ਚ ਫੈਸਲਾ ਸੁਣਾਉਣ 'ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਸੁਣਵਾਈ ਜਾਰੀ ਰਹੇਗੀ। ਡੇਰਾ ਮੁਖੀ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੋਰਟ ਨੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਡੇਰਾ ਮੁਖੀ ਵੱਲੋਂ ਰੇਪ ਮਾਮਲੇ ‘ਚ ਆਪਣੇ ਬਚਾ ਲਈ ਦਾਇਰ ਕੀਤੀਆਂ ਦੋ ਪਟੀਸ਼ਨਾਂ ਨੂੰ ਸੀਬੀਆਈ ਕੋਰਟ ਪੰਚਕੁਲਾ ਨੇ ਰੱਦ ਕਰ ਦਿੱਤਾ ਸੀ। ਇਹ ਉਹੀ ਪਟੀਸ਼ਨ ਸੀ ਜਿਸ 'ਚ ਡੇਰਾ ਮੁਖੀ ਵੱਲੋਂ ਪੀੜਤ ਸਾਧਵੀਆਂ ਦੇ ਬਿਆਨ ਦਰਜ ਕਰਨ ਵਾਲੇ ਦੋ ਜਾਂਚ ਅਧਿਕਾਰੀਆਂ ਦੇ ਬਿਆਨ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਹੁਣ ਸੀਬੀਆਈ ਕੋਰਟ ਦੇ ਫੈਸਲੇ ਨੂੰ ਹਾਈਕੋਰਟ 'ਚ ਚਣੌਤੀ ਦਿੱਤੀ ਗਈ ਹੈ।       ਡੇਰਾ ਮੁਖੀ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੀਬੀਆਈ ਨੇ ਮਾਮਲੇ ਵਿੱਚ ਦੋ ਜਾਂਚ ਅਧਿਕਾਰੀਆਂ ਦੇ ਬਿਆਨ ਦਰਜ ਨਹੀਂ ਕੀਤੇ। ਇਨ੍ਹਾਂ ਅਧਿਕਾਰੀਆਂ ਨੇ ਹੀ ਪੀੜਤ ਸਾਧਵੀਆਂ ਦੇ ਬਿਆਨ ਦਰਜ ਕੀਤੇ ਸਨ। ਦਾਅਵਾ ਕੀਤਾ ਗਿਆ ਹੈ ਕਿ ਬਿਆਨ ਵਿੱਚ ਰੇਪ ਦੀ ਗੱਲ ਹੀ ਨਹੀਂ ਸੀ। ਹੁਣ ਇਸ ਪਟੀਸ਼ਨ 'ਤੇ ਸੀਬੀਆਈ ਵੱਲੋਂ ਜਵਾਬ ਦਾਇਰ ਕੀਤਾ ਜਾਣਾ ਹੈ। ਫਿਲਹਾਲ ਮਾਮਲੇ 'ਤੇ ਸੀਬੀਆਈ ਕੋਰਟ ਚ ਸੁਣਵਾਈ ਤਾਂ ਜਾਰੀ ਰਹੇਗੀ, ਪਰ ਅਦਾਲਤ ਵੱਲੋਂ ਕੋਈ ਵੀ ਫੈਸਲਾ ਸੁਣਾਏ ਜਾਣ 'ਤੇ ਰੋਕ ਲੱਗ ਗਈ ਹੈ।       ਜਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਖਿਲਾਫ ਇੱਕ ਗੁੰਮਨਾਮ ਚਿੱਠੀ ਰਾਹੀਂ ਰੇਪ ਸਮੇਤ ਕਈ ਗੰਭੀਰ ਇਲਜ਼ਾਮ ਲਗਾਏ ਗਏ ਸਨ। ਮਾਮਲੇ ਦੀ ਲੰਬੀ ਜਾਂਚ ਤੋਂ ਬਾਅਦ ਸੀਬੀਆਈ ਨੇ ਇਹ ਮਾਮਲਾ ਦਰਜ ਕੀਤਾ ਸੀ। ਡੇਰਾ ਮੁਖੀ ਖਿਲਾਫ ਰੇਪ ਸਮੇਤ 2 ਕਤਲ ਦੇ ਮਾਮਲਿਆਂ ‘ਚ ਵੀ ਸੁਣਵਾਈ ਚੱਲ ਰਹੀ ਹੈ।
Published at : 16 Aug 2016 12:54 PM (IST) Tags: highcourt rape case CBI GURMEET RAM RAHIM DERA SIRSA
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...

Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...

ਪ੍ਰਮੁੱਖ ਖ਼ਬਰਾਂ

Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ

ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ

Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !

LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !