News
News
ਟੀਵੀabp shortsABP ਸ਼ੌਰਟਸਵੀਡੀਓ
X

ਭਗਵੰਤ ਮਾਨ ਖਿਲਾਫ ਹੋਵੇਗੀ ਕਾਰਵਾਈ !

Share:
ਨਵੀਂ ਦਿੱਲੀ: ‘ਆਪ’ ਸਾਂਸਦ ਭਗਵੰਤ ਮਾਨ ਵੱਲੋਂ ਸੰਸਦ ਦਾ ਵੀਡੀਓ ਬਣਾਉਣ ਦੇ ਮਾਮਲੇ 'ਚ ਜਾਂਚ ਕਮੇਟੀ ਅੱਜ ਸਪੀਕਰ ਨੂੰ ਆਪਣੀ ਰਿਪੋਰਟ ਸੌਂਪੇਗੀ। ਮੰਨਿਆ ਜਾ ਰਿਹਾ ਹੈ ਕਿ ਕਮੇਟੀ ਦੀ ਰਿਪੋਰਟ ਮਾਨ ਦੇ ਖਿਲਾਫ ਜਾ ਸਕਦੀ ਹੈ। ਕਿਉਂਕਿ ਜਾਂਚ ਕਮੇਟੀ ਭਗਵੰਤ ਮਾਨ ਵੱਲੋਂ ਦਿੱਤੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਮਾਨ ਨੇ ਇਸ ਕਮੇਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਪੰਜ ਪੇਜਾਂ ਦਾ ਲਿਖਤੀ ਜਵਾਬ ਵੀ ਕਮੇਟੀ ਨੂੰ ਭੇਜਿਆ ਸੀ, ਜਿਸ ‘ਚ ਮਾਨ ਨੇ ਲਿਖਿਆ ਕਿ ਉਨ੍ਹਾਂ ਨੇ ਕੋਈ ਗਲਤੀ ਨਹੀਂ ਕੀਤੀ।   ਭਗਵੰਤ ਮਾਨ ਨੇ ਜਾਂਚ ਕਮੇਟੀ ਨੂੰ ਭੇਜੇ ਜਵਾਬ 'ਚ ਕਿਹਾ ਕਿ ਉਸ ਦਾ ਦਾਇਰਾ ਹੋਰ ਵਧਾ ਕੇ ਪ੍ਰਧਾਨ ਮੰਤਰੀ ਨੂੰ ਵੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਲਿਖਿਆ, “ਮੇਰੇ ਵੀਡੀਓ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਹੈ। ਕਮੇਟੀ ਜਾਂਚ ਕਰੇਗੀ ਕਿ ਇਸ ਵੀਡੀਓ ਨਾਲ ਸੰਸਦ ਦੀ ਸੁਰੱਖਿਆ ਨੂੰ ਖਤਰਾ ਤਾਂ ਪੈਦਾ ਨਹੀਂ ਹੋਇਆ। 2001 ‘ਚ ISI ਨੇ ਸੰਸਦ ਤੇ ਹਮਲਾ ਕੀਤਾ। ਫਿਰ 2016 ਚ ਉਸੇ ISI ਨੇ ਪਠਾਨਕੋਟ ਏਅਰਬੇਸ ‘ਤੇ ਹਮਲਾ ਕੀਤਾ। ਪ੍ਰਧਾਨ ਮੰਤਰੀ ਜੀ ਨੇ ਉਸੇ ISI ਨੂੰ ਪਠਾਨਕੋਟ ਏਅਰਬੇਸ ‘ਤੇ ਪੂਰੀ ਇੱਜਤ ਨਾਲ ਬੁਲਾ ਕੇ ਘੁਮਾਇਆ।”   ਭਗਵੰਤ ਨੇ ਕਿਹਾ ਕਿ, “ISI ਪੂਰੇ ਏਅਰਬੇਸ ਦਾ ਨਕਸ਼ਾ ਬਣਾ ਕੇ ਲੈ ਗਿਆ। ਕੀ ਇਸ ਨਾਲ ਪੂਰੇ ਦੇਸ਼ ਦੀ ਸੁਰੱਖਿਆ ਨੂੰ ਖਤਰਾ ਨਹੀਂ ਹੋਇਆ ਮੇਰੇ ਵੀਡੀਓ ਬਣਾਉਣਾ ਦੇਸ਼ ਲਈ ਖਤਰਾ ਹੈ ਜਾਂ ਪੀਐਮ ਜੀ ਦਾ ISI ਨੂੰ ਬੁਲਾ ਕੇ ਏਅਰਬੇਸ ‘ਤੇ ਘੁਮਾਉਣਾ ਦੇਸ਼ ਦੀ ਰਾਖੀ ਲਈ ਖਤਰਾ ਹੈ।” ਜਾਂਚ ਕਮੇਟੀ ਨੇ ਅੱਜ ਆਪਣੀ ਰਿਪੋਰਟ ਪੇਸ਼ ਕਰਨੀ ਹੈ। ਇਸ ਰਿਪੋਰਟ ਦੇ ਆਉਣ ਤੱਕ ਮਾਨ ਨੂੰ ਸੰਸਦ ਦੀ ਕਾਰਵਾਈ ‘ਚ ਸ਼ਾਮਲ ਹੋਣ ਰੋਕਿਆ ਗਿਆ ਹੈ।
Published at : 03 Aug 2016 06:10 AM (IST) Tags: MP lok sabha bhagwant mann AAP
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਪ੍ਰਮੁੱਖ ਖ਼ਬਰਾਂ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...