ਨਵੀਂ ਦਿੱਲੀ: ਆਮ ਆਦਮੀ ਪਾਰਟੀ ਸਾਂਸਦ ਭਗਵੰਤ ਮਾਨ ਵੱਲੋਂ ਸੰਸਦ ਭਵਨ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਏ ਜਾਣ ਦੇ ਮਾਮਲੇ ਦੀ ਜਾਂਚ ਲਈ ਬਣਾਈ ਸੰਸਦੀ ਕਮੇਟੀ ਦੀ ਮਿਆਦ ਹੋਰ ਵਧਾ ਦਿੱਤੀ ਗਈ ਹੈ। ਹੁਣ ਇਸ ਕਮੇਟੀ ਨੂੰ ਆਪਣੀ ਰਿਪੋਰਟ ਦੇਣ ਲਈ 3 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਲਈ ਬਣੀ 9 ਮੈਂਬਰੀ ਕਮੇਟੀ ਨੇ 18 ਨਵੰਬਰ ਨੂੰ ਆਪਣੀ ਰਿਪੋਰਟ ਸੌਂਪਣੀ ਸੀ।
ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਕਿਹਾ ਸੀ ਕਿ ਮਾਨ ਖ਼ਿਲਾਫ਼ ਗੰਭੀਰ ਇਲਜ਼ਾਮ ਲੱਗੇ ਹਨ ਇਸ ਲਈ ਉਸ ਨੂੰ ਸਦਨ ਦੀ ਕਾਰਵਾਈ 'ਚ ਹਿੱਸਾ ਨਾ ਲੈਣ ਲਈ ਕਿਹਾ ਗਿਆ ਹੈ। ਇਸ ਮਾਮਲੇ 'ਤੇ ਹੋਏ ਵਿਵਾਦ ਤੋਂ ਬਾਅਦ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੰਸਦੀ ਕਾਰਵਾਈ 'ਚ ਹਿੱਸਾ ਨਹੀਂ ਲਿਆ ਹੈ।