ਨਵੀਂ ਦਿੱਲੀ: ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਲਈ ਕੁੱਝ ਰਾਹਤ ਦੀ ਖਬਰ ਹੈ। ਪਿਛਲੇ ਕੁੱਝ ਹਫ਼ਤਿਆਂ ਤੋਂ ਤੇਲ ਕੀਮਤਾਂ 'ਚ ਹੋ ਰਹੇ ਵਾਧੇ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ। ਇਸ ਤੋਂ ਬਾਅਦ ਪੈਟਰੋਲ 1.46 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 1.53 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਇਸ ਬਾਰੇ ਐਲਾਨ ਕੀਤਾ ਹੈ। ਨਵੀਆਂ ਕੀਮਤਾਂ ਤੋਂ ਬਾਅਦ ਹੁਣ ਦਿੱਲੀ ਚ ਪੈਟਰੋਲ ਅੱਧੀ ਰਾਤ ਤੋਂ 65.93 ਰੁਪਏ ਅਤੇ ਡੀਜ਼ਲ 54.71 ਰੁਪਏ ਵਿਕੇਗਾ। ਇਹ ਕੀਮਤਾਂ ਅੱਜ ਅੱਧੀ ਰਾਤ ਤੋਂ ਦੇਸ਼ ਭਰ ਵਿੱਚ ਲਾਗੂ ਹੋਣਗੀਆਂ।