News
News
ਟੀਵੀabp shortsABP ਸ਼ੌਰਟਸਵੀਡੀਓ
X

ਮੋਦੀ ਦਾ ਇੱਕ ਹੋਰ ਸਰਜੀਕਲ ਸਟ੍ਰਾਈਕ, ਬੇਨਾਮੀ ਜਾਇਦਾਦਾਂ ਵਾਲਿਆਂ ਦੀ ਸ਼ਾਮਤ

Share:
ਨਵੀਂ ਦਿੱਲੀ: ਨੋਟਬੰਦੀ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਕਾਲੇ ਧਨ 'ਤੇ ਦੂਜਾ ਸਰਜੀਕਲ ਸਟ੍ਰਾਈਕ ਕੀਤਾ ਹੈ। ਸਰਕਾਰ ਨੇ ਦੇਸ਼ ਦੇ ਸਾਰੇ ਮੁੱਖ ਸ਼ਹਿਰਾਂ ਦੇ ਹਾਈਵੇ ਨੇੜੇ ਜ਼ਮੀਨਾਂ ਦਿੱਤੇ ਜਾਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਸ਼ਹਿਰਾਂ ਦੇ ਵੀ.ਆਈ.ਪੀ. ਇਲਾਕਿਆਂ 'ਚ ਮੌਜੂਦ ਜਾਇਦਾਦਾਂ ਦੀ ਵੀ ਜਾਂਚ ਸ਼ੁਰੂ ਕੀਤੀ ਗਈ ਹੈ।
ਇੰਨਾ ਹੀ ਨਹੀਂ, ਮੁੱਖ ਉਦਯੋਗਿਕ ਪਲਾਟਾਂ, ਵਪਾਰਕ ਫਲੈਟਾਂ ਤੇ ਦੁਕਾਨਾਂ ਦੀ ਵੀ ਜਾਂਚ ਹੋ ਰਹੀ ਹੈ। ਜਾਂਚ ਇਹ ਕੀਤੀ ਜਾ ਰਹੀ ਹੈ ਕਿ ਪਲਾਟ ਤੇ ਦੁਕਾਨਾਂ ਕਿਸ ਦੇ ਨਾਮ 'ਤੇ ਹਨ। ਇਸ 'ਚ ਵੱਡੇ ਬੰਗਲੇ ਤੇ ਉਦਯੋਗਿਕ ਪਲਾਟ ਵੀ ਸ਼ਾਮਲ ਹਨ।
ਜਾਂਚ ਦੌਰਾਨ ਪਤਾ ਲੱਗਾ ਹੈ ਕਿ ਨਵੀਂ ਦਿੱਲੀ ਦੇ ਲੁਟੀਅਨ ਜੋਨ ਚ' ਵੀ ਕੁਝ ਬੰਗਲਿਆਂ ਦਾ ਅਸਲ ਮਾਲਕ ਕੋਈ ਹੈ ਤੇ ਕੁਝ ਬੰਗਲੇ ਰਿਸ਼ਵਤ ਤੇ ਭ੍ਰਿਸ਼ਟਾਚਾਰ ਦੇ ਪੈਸੇ ਨਾਲ ਖਰੀਦੇ ਗਏ ਹਨ। ਇੱਕ ਬੰਗਲੇ ਨੂੰ ਲੈ ਕੇ ਕੀਤੀ ਜਾ ਰਹੀ ਜਾਂਚ ਵਿੱਚ ਇਹ ਪਤਾ ਲੱਗਾ ਹੈ ਕਿ ਉਹ ਅਸਲੀ ਮਾਲਕ ਦੇ ਸੀ.ਏ. ਦੇ ਨਾਮ 'ਤੇ ਖਰੀਦਿਆ ਗਿਆ ਹੈ। ਅਜਿਹੇ ਸਾਰੇ ਮਾਮਲਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਕਾਲੇ ਧਨ ਤੇ ਭ੍ਰਿਸ਼ਟਾਚਾਰ 'ਤੇ ਸ਼ਿਕੰਜਾ ਕੱਸਦਿਆਂ ਸਰਕਾਰ ਨੇ ਮਹਿਕਮਿਆਂ ਤੋਂ ਸਰਕਾਰੀ ਜ਼ਮੀਨਾਂ ਦਾ ਰਿਕਾਰਡ ਵੀ ਮੰਗਿਆ ਹੈ। ਕਿੱਥੇ ਕਿੱਥੇ ਨਾਜਾਇਜ਼ ਕਬਜ਼ੇ ਹਨ, ਇਸ ਦੀ ਸੂਚੀ ਵੀ ਮੰਗੀ ਜਾ ਰਹੀ ਹੈ। ਇਸ ਜਾਂਚ 'ਚ ਆਮਦਨ ਤੇ ਕਰ ਵਿਭਾਗ ਦੇ ਨਾਲ ਹੋਰ ਮਹਿਕਮਿਆਂ ਦੀ ਮਦਦ ਲਈ ਜਾ ਰਹੀ ਹੈ ਤੇ ਵੈਰੀਫਿਕੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ।
ਕਰੀਬ 200 ਤੋਂ ਵੱਧ ਟੀਮਾਂ ਅਜਿਹੀਆਂ ਜਇਦਾਦਾਂ ਦੀ ਜਾਂਚ ਕਰਨ ਤੇ ਸਬੂਤ ਇਕੱਠੇ ਕਰਨ 'ਚ ਲੱਗੀਆਂ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਸਰਕਾਰ ਕਾਰਵਾਈ ਕਰੇਗੀ। ਇਸ ਲਈ ਬੇਨਾਮੀ ਟ੍ਰਾਂਜੈਕਸ਼ਨ ਐਕਟ 2016 ਤਹਿਤ ਕਾਰਵਾਈ ਕੀਤੀ ਜਾਵੇਗੀ। ਇਹ ਐਕਟ 1 ਨਵੰਬਰ ਤੋਂ ਲਾਗੂ ਕੀਤਾ ਜਾ ਚੁੱਕਾ ਹੈ। ਇਸ ਐਕਟ ਤਹਿਤ ਬੇਨਾਮੀ ਪ੍ਰਾਪਰਟੀ ਜ਼ਬਤ ਕੀਤੀ ਜਾ ਸਕਦੀ ਹੈ ਤੇ 7 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।
Published at : 18 Nov 2016 12:05 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

ਪ੍ਰਮੁੱਖ ਖ਼ਬਰਾਂ

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ