ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ ਤੇ ਦਿੱਲੀ ਦੀ 'ਆਪ' ਸਰਕਾਰ ਦਾ ਰੇੜਕਾ ਖਤਮ ਨਹੀਂ ਹੋ ਰਿਹਾ ਹੈ। ਦਿੱਲੀ 'ਚ ਅਫਸਰਾਂ ਦੇ ਤਬਾਦਲਿਆਂ ਨੂੰ ਲੈ ਕੇ ਕੇਂਦਰ ਤੇ ਦਿੱਲੀ ਦਾ ਵਿਵਾਦ ਕੋਰਟ ਤੱਕ ਵੀ ਜਾ ਚੁੱਕਾ ਹੈ। ਹੁਣ ਕੇਂਦਰ ਸਰਕਾਰ ਨੇ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਕੇਵਲ ਕੁਮਾਰ ਸ਼ਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਕੇਂਦਰੀ ਮਨੁੱਖੀ ਵਸੀਲੇ ਵਿਕਾਸ ਵਿਭਾਗ ਵਿੱਚ ਉੱਚ ਸਿੱਖਿਆ ਵਿਭਾਗ ਦਾ ਸਕੱਤਰ ਤਾਇਨਾਤ ਕਰ ਦਿੱਤਾ ਹੈ।