ਰਾਜਪਾਲ ਰਾਜਖੋਵਾ ਕੀਤੇ ਗਏ ਮੁਅੱਤਲ
ਏਬੀਪੀ ਸਾਂਝਾ | 13 Sep 2016 09:39 AM (IST)
ਨਵੀਂ ਦਿੱਲੀ: ਅਰੁਣਾਚਲ ਪ੍ਰਦੇਸ਼ ਦੇ ਗਵਰਨਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਵੱਲੋਂ ਜਾਰੀ ਕੀਤੇ ਹੁਕਮਾਂ ਮੁਤਾਬਕ ਰਾਜਪਾਲ ਜੋਤੀ ਪ੍ਰਸਾਦ ਰਾਜਖੋਵਾ ਦੇ ਦਫ਼ਤਰ ਆਉਣ ’ਤੇ ਰੋਕ ਲਗਾ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਰਾਜਖੋਵਾ ਨੂੰ ਅਹੁਦਾ ਛੱਡਣ ਦੇ ਸੰਕੇਤ ਦਿੱਤੇ ਜਾਣ ਦੇ ਬਾਵਜੂਦ ਅਹੁਦਾ ਨਾ ਛੱਡਣ ਮਗਰੋਂ ਹੁਣ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।