News
News
ਟੀਵੀabp shortsABP ਸ਼ੌਰਟਸਵੀਡੀਓ
X

ਵਕੀਲਾਂ ਕੀਤੀ ਹਾਈਕੋਰਟ ਠੱਪ

Share:
ਚੰਡੀਗੜ੍ਹ: ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਵਕੀਲ ਹੜਤਾਲ 'ਤੇ ਚਲੇ ਗਏ ਹਨ। ਅੱਜ ਸਵੇਰ ਤੋਂ ਹੀ ਹਾਈਕੋਰਟ ਦਾ ਕੰਮਕਾਜ ਠੱਪ ਪਿਆ ਹੈ। ਵਕੀਲਾਂ ਦਾ ਇਹ ਪ੍ਰਦਰਸ਼ਨ ਆਪਣੇ ਇੱਕ ਸਾਥੀ ਸੀਨੀਅਰ ਵਕੀਲ ਦੀ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਗ੍ਰਿਫਤਾਰੀ ਦੇ ਵਿਰੋਧ ‘ਚ ਚੱਲ ਰਿਹਾ ਹੈ। ਬਾਰ ਐਸੋਸੀਏਸ਼ਨ ਨੇ ਕੱਲ੍ਹ ਵੀ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕੱਲ ਸ਼ਾਮ 4 ਵਜੇ ਬਾਰ ਐਸੋਸੀਏਸ਼ਨ ਦੇ ਵਫਦ ਵੱਲੋਂ ਗਵਰਨਰ ਨਾਲ ਵੀ ਮੁਲਾਕਾਤ ਕੀਤੀ ਜਾਏਗੀ। ਮੰਗ ਹੈ ਕਿ ਗ੍ਰਿਫਤਾਰ ਕੀਤੇ ਵਕੀਲ ਨੂੰ ਤੁਰੰਤ ਰਿਹਾ ਕੀਤਾ ਜਾਵੇ। ਦਰਅਸਲ ਚੰਡੀਗੜ੍ਹ ਪੁਲਿਸ ਨੇ ਹਾਈਕੋਰਟ ਦੇ ਇੱਕ ਸੀਨੀਅਰ ਵਕੀਲ ਨੂੰ ਸਾਜਿਸ਼ ਤਹਿਤ ਇੱਕ ਬੇਕਸੂਰ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਫਸਾਉਣ ਦੇ ਜ਼ੁਰਮ ਤਹਿਤ ਗ੍ਰਿਫਤਾਰ ਕੀਤਾ ਹੈ।   highcourt chandigarhDrug case CHD ਵਕੀਲ ਰੋਜਾਨਾ ਵਾਂਗ ਹਾਈਕੋਰਟ ਤਾਂ ਪਹੁੰਚੇ ਪਰ ਕੋਈ ਵੀ ਅਦਾਲਤੀ ਕਾਰਵਾਈ ‘ਚ ਸ਼ਾਮਲ ਨਹੀਂ ਹੋਇਆ। ਅੱਜ ਜਨਰਲ ਹਾਊਸ ਦੀ ਮੀਟਿੰਗ ਤੋਂ ਬਾਅਦ ਹੜਤਾਲ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ। ਕੱਲ੍ਹ ਵੀ ਹਾਈਕੋਰਟ ਚ ਹੜਤ ਹੋਵੇਗੀ। ਹਾਲਾਂਕਿ ਕੱਲ੍ਹ ਜਤਿਨ ਸਲਵਾਨ ਦੀ ਗ੍ਰਿਫਤਾਰੀ 'ਤੇ ਸਟੇਟਸ ਰਿਪੋਰਟ ਪੇਸ਼ ਕੀਤੀ ਜਾਣੀ ਹੈ। ਪਰ ਇਸ ਰਿਪੋਰਟ ਤੋਂ ਬਾਅਦ ਫਿਰ ਤੋਂ ਜਨਰਲ ਹਾਊਸ ਦੀ ਮੀਟਿੰਗ ਹੋਵੇਗੀ ਤੇ ਅੱਗੇ ਦਾ ਫੈਸਲਾ ਲਿਆ ਜਾਏਗਾ।     ਵਕੀਲਾਂ ਦੀ ਮੰਗ ਹੈ ਕਿ ਪਿਛਲੇ ਦਿਨੀਂ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਾਈਕੋਰਟ ਦੇ ਸੀਨੀਅਰ ਵਕੀਲ ਜਤਿਨ ਸਲਵਾਨ ਨੂੰ ਰਿਹਾਅ ਕੀਤਾ ਜਾਵੇ। ਦਾਅਵਾ ਹੈ ਕਿ ਪੁਲਿਸ ਨੇ ਉਸ ਨੂੰ ਝੂਠੇ ਕੇਸ ‘ਚ ਫਸਾਇਆ ਹੈ। ਸਲਵਾਨ ਨੂੰ ਇੱਕ ਸਾਬਕਾ ਪੁਲਿਸ ਇੰਸਪੈਕਟਰ ਤੇ ਲੁਧਿਆਣਾ ਦੇ ਕਾਰੋਬਾਰੀ ਨਾਲ ਮਿਲਕੇ ਇੱਕ ਬੇਕਸੂਰ ਵਿਅਕਤੀ ਭਗਵਾਨ ਸਿੰਘ ਨੂੰ ਨਸ਼ਾ ਤਸਕਰੀ ਤੇ ਫੇਕ ਕਰੰਸੀ ਦੇ ਝੂਠੇ ਮਾਮਲੇ ‘ਚ ਫਸਾਉਣ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਵਕੀਲਾਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਚੰਡੀਗੜ੍ਹ ਪੁਲਿਸ ਨੇ ਜਤਿਨ ਸਲਵਾਨ ਨੂੰ ਰਿਹਾਅ ਨਾ ਕੀਤਾ ਤਾਂ ਉਹ ਸੰਘਰਸ਼ ਤੇਜ਼ ਕਰਨਗੇ।
Published at : 18 Jul 2016 12:14 PM (IST) Tags: strike protest
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

ਵਿਦੇਸ਼ਾਂ 'ਚ ਪੜ੍ਹਾਈ ਕਰਨ ਤੋਂ ਕੰਨੀ ਕਤਰਾਉਣ ਲੱਗੇ ਪੰਜਾਬੀ, ਕੈਨੇਡਾ ਸਮੇਤ ਯੂਕੇ-ਆਸਟ੍ਰੇਲੀਆ ਜਾਣ ਵਾਲਿਆਂ ਦੀ ਘੱਟੀ ਗਿਣਤੀ

ਵਿਦੇਸ਼ਾਂ 'ਚ ਪੜ੍ਹਾਈ ਕਰਨ ਤੋਂ ਕੰਨੀ ਕਤਰਾਉਣ ਲੱਗੇ ਪੰਜਾਬੀ, ਕੈਨੇਡਾ ਸਮੇਤ ਯੂਕੇ-ਆਸਟ੍ਰੇਲੀਆ ਜਾਣ ਵਾਲਿਆਂ ਦੀ ਘੱਟੀ ਗਿਣਤੀ

ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ! 4 ਸਾਲਾਂ ਬਾਅਦ ਜਾਰੀ ਹੋਇਆ PCS ਇਮਤਿਹਾਨ ਦਾ ਨੋਟੀਫਿਕੇਸ਼ਨ, ਜਾਣੋ ਅਪਲਾਈ ਕਰਨ ਦੀ ਆਖ਼ਰੀ ਮਿਤੀ ?

ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ! 4 ਸਾਲਾਂ ਬਾਅਦ ਜਾਰੀ ਹੋਇਆ PCS ਇਮਤਿਹਾਨ ਦਾ ਨੋਟੀਫਿਕੇਸ਼ਨ, ਜਾਣੋ ਅਪਲਾਈ ਕਰਨ ਦੀ ਆਖ਼ਰੀ ਮਿਤੀ ?

Road Accident: ਬਠਿੰਡਾ 'ਚ ਟਲਿਆ ਜੈਪੁਰ ਵਰਗਾ ਹਾਦਸਾ, ਤੇਲ ਦੇ ਟੈਂਕਰ ਦੀ ਬੱਸ ਦੀ ਹੋਈ ਟੱਕਰ, 25 ਤੋਂ ਜ਼ਿਆਦਾ ਲੋਕ ਜ਼ਖ਼ਮੀ

Road Accident: ਬਠਿੰਡਾ 'ਚ ਟਲਿਆ ਜੈਪੁਰ ਵਰਗਾ ਹਾਦਸਾ, ਤੇਲ ਦੇ ਟੈਂਕਰ ਦੀ ਬੱਸ ਦੀ ਹੋਈ ਟੱਕਰ, 25 ਤੋਂ ਜ਼ਿਆਦਾ ਲੋਕ ਜ਼ਖ਼ਮੀ

ਪ੍ਰਮੁੱਖ ਖ਼ਬਰਾਂ

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...