News
News
ਟੀਵੀabp shortsABP ਸ਼ੌਰਟਸਵੀਡੀਓ
X

ਸਰਦਾਰਾਂ 'ਤੇ ਚੁਟਕਲੇ ਸੁਣਾਉਣ ਵਾਲਿਆਂ 'ਤੇ ਸ਼ਿਕੰਜਾ ਕਸਣ ਦੀ ਤਿਆਰੀ !

Share:
ਨਵੀਂ ਦਿੱਲੀ: ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਸਿੱਖਾਂ ਦੀ ‘ਬੇਇੱਜ਼ਤੀ’ ਕਰਨ ਵਾਲੇ ਚੁਟਕਲਿਆਂ 'ਤੇ ਰੋਕ ਲਾਉਣਾ ਚਾਹੁੰਦੀ ਹੈ। ਪਰ ਇਸ ਨੂੰ ਲਾਗੂ ਕਿਵੇਂ ਕੀਤਾ ਜਾਵੇ। ਅਦਾਲਤ ਨੇ ਇਸ ਮਾਮਲੇ 'ਤੇ ਵੱਖ-ਵੱਖ ਸਿੱਖ ਸੰਸਥਾਵਾਂ ਨੂੰ ਸੁਝਾਅ ਦੇਣ ਲਈ ਕਿਹਾ ਹੈ। ਇਸ ਮਾਮਲੇ ‘ਤੇ ਪਹਿਲਾਂ ਰਿਟਾ. ਜਸਟਿਸ ਬੇਦੀ ਵੱਲੋਂ ਸੁਪਰੀਮ ਕੋਰਟ ‘ਚ ਇੱਕ ਸੁਝਾਅ ਰਿਪੋਰਟ ਪੇਸ਼ ਕੀਤੀ ਗਈ ਹੈ। ਇਸ ਰਿਪੋਰਟ ਮੁਤਾਬਕ ਸਰਦਾਰਾਂ ਦੇ ਨਾਮ ‘ਤੇ ਚੁਟਕਲੇ ਸੁਣਾਉਣ ਨੂੰ ਰੈਗਿੰਗ ਦਾ ਹਿੱਸਾ ਮੰਨਿਆ ਜਾਣਾ ਚਾਹੀਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਅੱਜ ਤੋਂ ਬਾਅਦ ਜੇ ਤੁਸੀਂ ਸਕੂਲ, ਕਾਲਜ ਜਾਂ ਯੂਨੀਵਰਸਿਟੀ ‘ਚ ਸੰਤਾ-ਬੰਤਾ ‘ਤੇ ਚੁਟਕਲੇ ਸੁਣਾ ਕੇ ਸਿੱਖ ਵਿਦਿਆਰਥੀਆਂ ‘ਤੇ ਵਿਅੰਗ ਕਸੋਗੇ ਤਾਂ ਸਿੱਧਾ ਕਾਲਜ, ਸਕੂਲ, ਯੂਨੀਨਵਰਸਿਟੀ ਤੋਂ ਬਾਹਰ ਕਰ ਦਿੱਤੇ ਜਾਉਗੇ। ਜੇਕਰ ਸੁਪਰੀਮ ਕੋਰਟ ਇਸ ਰਿਪੋਰਟ ਨੂੰ ਹੂ-ਬ-ਹੂ ਮੰਨਦੀ ਹੈ ਤਾਂ ਸਰਦਾਰਾਂ ‘ਤੇ JOKES ਰੈਗਿੰਗ ਦਾ ਹਿੱਸਾ ਮੰਨੇ ਜਾਣਗੇ ਤੇ ਰੈਗਿੰਗ ਦੇ ਦੋਸ਼ੀਆਂ ਲਈ ਜੋ ਨਿਯਮ ਲਾਗੂ ਹਨ ਉਹੀ ਸੰਤਾ ਬੰਤਾ ‘ਤੇ ਚੁਟਕਲੇ ਸੁਣਾਉਣ ਵਾਲਿਆਂ ‘ਤੇ ਵੀ ਲਾਗੂ ਹੋਣਗੇ। ਸਾਬਕਾ ਚੀਫ ਜਸਟਿਸ HS ਬੇਦੀ ਦੀ ਪ੍ਰਧਾਨਗੀ ‘ਚ ਬਣੇ ਪੈਨਲ ਦੀ ਰਿਪੋਰਟ ਮੁਤਾਬਕ ਜੇ ਕਿਸੇ ਵੀ ਸਕੂਲ, ਕਾਲਜ ਜਾਂ ਯੂਨੀ ‘ਚ ਕੋਈ ਗੈਰ ਸਿੱਖ ਵਿਦਿਆਰਥੀ ਸੰਤਾ-ਬੰਤਾ ‘ਤੇ ਬਣੇ ਚੁਟਕਲੇ ਸੁਣਾ ਕੇ ਕਿਸੇ ਸਿੱਖ ਵਿਦਿਆਰਥੀ ਨੂੰ ਪ੍ਰੇਸ਼ਾਨ ਕਰੇਗਾ ਤਾਂ ਉਸਨੂੰ ਵਿੱਦਿਅਕ ਸੰਸਥਾ ‘ਚੋਂ ਬਾਹਰ ਕੱਢ ਦਿੱਤਾ ਜਾਵੇਗਾ। ਪੀੜਤ ਵਿਦਿਆਰਥੀ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਉਸਨੂੰ ਰੈਗਿੰਗ ਦਾ ਹਿੱਸਾ ਮੰਨਦੇ ਹੋਏ ਕਾਰਵਾਈ ਕੀਤੀ ਜਾਵੇ। ਪੈਨਲ ਦੀ ਇਸ ਰਿਪੋਰਟ ਮੁਤਾਬਕ ਸਿੱਖ ਵਿਦਿਆਰਥੀਆਂ ਨੂੰ ਕਾਫੀ ਰਾਹਤ ਮਿਲੇਗੀ ਕਿਉਂਕਿ ਉਨਾਂ ਨੂੰ ਆਪਣੇ ਹੀ ਮੁਲਕ ‘ਚ ਨਸਲੀ ਟਿੱਪਣੀਆਂ ਦਾ ਸ਼ਿਕਾਰ ਨਹੀਂ ਹੋਣਾ ਪਵੇਗਾ। DGSMC ਨੇ 2015 ‘ਚ ਸਿੱਖ ਭਾਈਚਾਰੇ ਖਿਲਾਫ ਕਸੇ ਜਾਂਦੇ ਇਨਾਂ ਨਸਲੀ ਵਿਅੰਗਾਂ ਜਾਂ ਚੁਟਕਲਿਆਂ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖਲ ਕੀਤੀ ਸੀ। ਵਕੀਲ ਹਰਵਿੰਦਰ ਚੌਧਰੀ ਦੀ ਪਟੀਸ਼ਨ ‘ਚ ਲਿਖਿਆ ਸੀ ਕਿ ਅਜਿਹੇ ਚੁਟਕਲੇ ‘Violation of sikhs’ ਨੇ ਤੇ ਸੰਵਿਧਾਨ ਦੇ ਆਰਟੀਕਲ-21 ਦੇ ਸਮਾਨਤਾ ਦੇ ਅਧਿਕਾਰ ਦੀ ਉਲੰਘਣਾ ਹੈ। DGCMC ਨੇ ਕਿਹਾ ਸੀ ਕਿ ਵਿੱਦਿਅਕ ਸੰਸਥਾਵਾਂ ‘ਚ ਅਜਿਹੇ ਚੁਟਕਲਿਆਂ ਦੇ ਸ਼ਿਕਾਰ ਸਿੱਖ ਵਿਦਿਆਰਥੀ ਹੀਣ ਭਾਵਨਾ ਦਾ ਸ਼ਿਕਾਰ ਹੁੰਦੇ ਹਨ। ਜਸਟਿਸ ਬੇਦੀ ਕਮੇਟੀ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਕੋਈ ਵੀ ਵਿਦਿਆਰਥੀ ਚਾਹੇ ਉਹ ਸਿੱਖ ਹੋਵੇ ਜਾਂ ਕਿਸੇ ਹੋਰ ਧਰਮ ਦਾ, ਜੇ ਉਹ ਨਸਲੀ ਟਿੱਪਣੀ ਦਾ ਸ਼ਿਕਾਰ ਹੁੰਦਾ ਹੈ ਤਾਂ ਉਸਨੂੰ ਦੋਸ਼ੀ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਉਣ ਦਾ ਅਧਿਕਾਰ ਮਿਲਣਾ ਚਾਹੀਦਾ ਹੈ।
Published at : 04 Oct 2016 09:35 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...

ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ

ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ

Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ

ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ

ਪ੍ਰਮੁੱਖ ਖ਼ਬਰਾਂ

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ