News
News
ਟੀਵੀabp shortsABP ਸ਼ੌਰਟਸਵੀਡੀਓ
X

ਸਿੱਧੂ ਨੇ ਖੋਲ੍ਹੇ ਬੀਜੇਪੀ ਦੇ ਰਾਜ਼

Share:
ਨਵੀਂ ਦਿੱਲੀ: (ਨਪਿੰਦਰ ਸਿੰਘ ਬਰਾੜ)  ਰਾਜ ਸਭਾ ਮੈਂਬਰ ਵਜੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਮੀਡੀਆ ਦੇ ਸਾਹਮਣੇ ਆਏ। ਸਿੱਧੂ ਨੇ ਮੀਡੀਆ ਸਾਹਮਣੇ ਬੀਜੇਪੀ ਦੇ ਭੇਦ ਖੋਲਦਿਆਂ ਵੱਡਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮੈਨੂੰ ਪੰਜਾਬ ਵੱਲ੍ਹ ਮੂੰਹ ਨਾ ਕਰਨ ਦੀ ਸ਼ਰਤ 'ਤੇ ਰਾਜ ਸਭਾ ਮੈਂਬਰ ਦੀ ਕੁਰਸੀ 'ਤੇ ਬੈਠਣ ਲਈ ਕਿਹਾ ਜਾ ਰਿਹਾ ਸੀ। ਪੰਛੀ ਵੀ ਆਪਣਾ ਆਲਣਾ ਨਹੀਂ ਛੱਡਦੇ ਮੈਂ ਪੰਜਾਬ ਕਿਵੇਂ ਛੱਡ ਦਿੰਦਾ। ਜਿੰਨਾਂ ਲੋਕਾਂ ਨੇ ਚਾਰ ਵਾਰ ਮੈਨੂੰ ਜਿਤਾਇਆ ਮੈਂ ਉਨ੍ਹਾਂ ਲੋਕਾਂ ਨੂੰ ਕਿਵੇਂ ਛੱਡ ਦਿੰਦਾ। ਕੁੱਝ ਵੀ ਹੋਵੇ ਮੈਂ ਆਪਣੀ ਜੜ ਨਹੀਂ ਛੱਡਾਂਗਾ।   ਸਿੱਧੂ ਨੇ ਕਿਹਾ ਕਿ ਮੇਰੇ ਲਈ ਪੰਜਾਬ ਤੋਂ ਜਰੂਰੀ ਕੁੱਝ ਨਹੀਂ। ਕੋਈ ਪਾਰਟੀ ਪੰਜਾਬ ਤੋਂ ਵੱਧ ਨਹੀਂ। ਜਿੱਥੇ ਪੰਜਾਬ ਦਾ ਹਿੱਤ ਹੋਏਗਾ, ਸਿੱਧੂ ਉੱਥੇ ਹੀ ਜਾਏਗਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਸਮੇਂ ਮੈਨੂੰ ਅੰਮ੍ਰਿਤਸਰ ਦੀ ਥਾਂ ਕੁਰਕਸ਼ੇਤਰ ਜਾਂ ਦਿੱਲੀ ਤੋਂ ਚੋਣ ਲੜਨ ਲਈ ਕਿਹਾ ਗਿਆ। ਪਰ ਮੈਂ ਇਨਕਾਰ ਕਰ ਦਿੱਤਾ। ਮੈਂ ਕਦੇ ਖੁਦ ਦਾ ਨਫਾ ਨੁਕਸਾਨ ਨਹੀਂ ਦੇਖਿਆ। ਮੈਨੂੰ ਅਹੁਦੇ ਦਾ ਲਾਲਚ ਨਹੀਂ। ਆਖਰ ਮੇਰਾ ਕੀ ਕਸੂਰ ਸੀ ਕਿ ਮੈਨੂੰ ਪੰਜਾਬ ਤੋਂ ਦੂਰ ਕੀਤਾ ਜਾ ਰਿਹਾ ਸੀ।   ਹਾਲਾਂਕਿ ਜਿਸ ਜਵਾਬ ਦੀ ਉਡੀਕ 'ਚ ਹਰ ਕੋਈ ਸੀ, ਉਸ 'ਤੇ ਸਿੱਧੂ ਕੁੱਝ ਵੀ ਨਹੀਂ ਬੋਲੇ। ਉਮੀਦ ਕੀਤੀ ਜਾ ਰਹੀ ਸੀ ਕਿ ਉਹ ਅੱਜ ਆਪਣੇ ਅਗਲੇ ਰਾਜਨੀਤਕ ਫੈਸਲੇ ਦਾ ਐਲਾਨ ਕਰਨਗੇ। ਇਹ ਵੀ ਮੰਨਿਆ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕਰ ਸਕਦੇ ਹਨ। ਪਰ ਉਹ ਇਹਨਾਂ ਸਾਰੇ ਸਵਾਲਾਂ 'ਤੇ ਚੁੱਪ ਰਹੇ।  ਅਜਿਹੇ 'ਚ ਇਹ ਵੱਡਾ ਸਵਾਲ ਅਜੇ ਵੀ ਬਣਿਆ ਹੋਇਆ ਹੈ ਕਿ ਆਖਰ ਸਿੱਧੂ ਦਾ ਅਗਲਾ ਕਦਮ ਕੀ ਹੋਏਗਾ, ਤੇ ਉਹ ਕਿਸ ਪਾਰਟੀ ਦੇ ਲੜ ਲੱਗਣਗੇ।
Published at : 25 Jul 2016 06:39 AM (IST) Tags: MP live navjot sidhu BJP
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਪ੍ਰਮੁੱਖ ਖ਼ਬਰਾਂ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?

 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ