Jammu Kashmir Encounter: ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਪੁਲਿਸ ਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਖਾਸ ਖ਼ੁਫ਼ੀਆ ਸੂਚਨਾ ਦੇ ਆਧਾਰ 'ਤੇ ਪੁਲਿਸ ਤੇ ਸੁਰੱਖਿਆ ਬਲਾਂ ਦੀ ਟੀਮ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਵੱਲੋਂ ਗੋਲੀਬਾਰੀ ਕੀਤੀ ਗਈ।


ਦੱਸ ਦਈਏ ਕਿ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਇਹ ਮੁਕਾਬਲਾ ਬਾਰਾਮੂਲਾ ਦੇ ਮਾਲਵਾਹ ਇਲਾਕੇ 'ਚ ਹੋ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਇਸ ਦੌਰਾਨ ਇੱਕ ਨਾਗਰਿਕ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਸਾਹਮਣੇ ਆਈ ਹੈ।


ਬਾਰਾਮੂਲਾ 'ਚ ਮੁਕਾਬਲੇ 'ਚ 3 ਜਵਾਨ ਜ਼ਖ਼ਮੀ


ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਦੇ ਮਾਲਵਾਹ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ। ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਨੂੰ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ਹੈ।


ਜੰਮੂ-ਕਸ਼ਮੀਰ ਪੁਲਿਸ ਨੇ ਕਸ਼ਮੀਰ ਜ਼ੋਨ ਦੇ ਆਈਜੀ ਵਿਜੇ ਕੁਮਾਰ ਦੇ ਹਵਾਲੇ ਨਾਲ ਟਵੀਟ ਕੀਤਾ, "ਮੁੱਠਭੇੜ ਦਾ ਸਹੀ ਸਥਾਨ ਮਾਲਵਾਹ ਖੇਤਰ ਹੈ। ਸ਼ੁਰੂਆਤੀ ਗੋਲੀਬਾਰੀ ਵਿੱਚ ਤਿੰਨ ਸੈਨਿਕਾਂ ਅਤੇ ਇੱਕ ਨਾਗਰਿਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਆਪ੍ਰੇਸ਼ਨ ਜਾਰੀ ਹੈ।"






ਬਾਰਾਮੂਲਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ


ਹਾਸਲ ਜਾਣਕਾਰੀ ਮੁਤਾਬਕ ਸੁਰੱਖਿਆ ਬਲ ਜਿਵੇਂ ਹੀ ਅੱਤਵਾਦੀਆਂ ਦੇ ਲੁਕਣ ਦੀ ਥਾਂ 'ਤੇ ਪਹੁੰਚੇ ਤਾਂ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਸੁਰੱਖਿਆ ਬਲਾਂ ਦੇ ਜਵਾਨ ਅੱਤਵਾਦੀਆਂ ਦੀ ਗੋਲੀਬਾਰੀ ਦੀ ਲਪੇਟ 'ਚ ਆ ਗਏ, ਜਿਸ 'ਚ ਤਿੰਨ ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਕਸ਼ਮੀਰ ਜ਼ੋਨ ਪੁਲਿਸ ਮੁਤਾਬਕ, ਬਡਗਾਮ ਪੁਲਿਸ ਅਤੇ ਸੈਨਾ ਸਥਿਤੀ ਨੂੰ ਕਾਬੂ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ। ਫਿਲਹਾਲ ਦੋਵਾਂ ਪਾਸਿਆਂ ਤੋਂ ਫਾਈਰਿੰਗ ਚੱਲ ਰਹੀ ਹੈ।


ਇਹ ਵੀ ਪੜ੍ਹੋ: ਇੱਕ ਵਾਰ ਫਿਰ ਤੋਂ ਪੁਰਾਣੇ ਅੰਦਾਜ਼ 'ਚ ਨਜ਼ਰ ਆਈ Shehnaaz Gill, ਚਲਾਈ ਆਈਸਕ੍ਰੀਮ ਸਾਈਕਲ ਤੇ ਬਜ਼ੁਰਗਾਂ ਨਾਲ ਪਾਇਆ ਗਿੱਧਾ