ਨਵੀਂ ਦਿੱਲੀ: ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਇੱਕ ਵਾਰ ਫਿਰ ਅੱਤਵਾਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਕੁਲਗਾਮ ਦੇ ਮੁਨੰਦ ਖੇਤਰ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ। ਇਸ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਅੱਤਵਾਦੀ ਦੀ ਪਛਾਣ ਅਜੇ ਪਤਾ ਨਹੀਂ ਲੱਗ ਸਕੀ ਹੈ।
ਜੰਮੂ ਕਸ਼ਮੀਰ ਪੁਲਿਸ ਅਨੁਸਾਰ, ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਕਾਰਵਾਈ ਦੌਰਾਨ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਤੇ ਸੈਨਾ ਉਨ੍ਹਾਂ ਨੂੰ ਢੁਕਵਾਂ ਜਵਾਬ ਦੇ ਰਹੀ ਹੈ। ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਖੇਤਰ ਵਿਚ ਹੋਰ ਅੱਤਵਾਦੀ ਲੁਕੇ ਹੋ ਸਕਦੇ ਹਨ।
24 ਜੁਲਾਈ ਨੂੰ ਦੋ ਅੱਤਵਾਦੀ ਮਾਰੇ ਗਏ
ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਸ਼ੁਰੂ ਹੋਈ ਸੀ। ਇਸ ਦੌਰਾਨ ਸੁੰਬਲਰ ਖੇਤਰ ਦੇ ਸ਼ੋਕਬਾਬਾ ਜੰਗਲ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਢੇਰ ਕਰ ਦਿੱਤੇ ਸਨ। ਫਿਲਹਾਲ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਪਿਛਲੇ 2 ਦਿਨਾਂ ਵਿਚ 2 ਜਵਾਨ ਵੀ ਸ਼ਹੀਦ ਹੋਏ
ਉਸੇ ਸਮੇਂ, 23 ਜੁਲਾਈ ਨੂੰ, ਇਕ ਸੈਨਾ ਦਾ ਜਵਾਨ ਸ਼ਹੀਦ ਹੋ ਗਿਆ ਸੀ। ਭਾਰਤੀ ਸੈਨਾ ਦੀ 16 ਕੋਰ ਦੇ ਅਨੁਸਾਰ, ਸਿਪਾਹੀ ਕ੍ਰਿਸ਼ਨਾ ਵੈਦਿਆ 23 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਇੱਕ ਅਭਿਆਨ ਦੌਰਾਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਸਨ।ਦੂਜੇ ਪਾਸੇ, 24 ਜੁਲਾਈ ਨੂੰ ਪੁੰਛ ਜ਼ਿਲੇ ਦੇ ਮਾਨਕੋੋਟ ਸੈਕਟਰ ਵਿੱਚ ਮਾਈਨ ਧਮਾਕੇ ਦੀ ਮਾਰ ਵਿੱਚ ਫਸਣ ਤੋਂ ਬਾਅਦ ਇੱਕ ਸੈਨਾ ਦਾ ਜਵਾਨ ਸ਼ਹੀਦ ਹੋ ਗਿਆ ਸੀ। ਘਟਨਾ ਕੰਟਰੋਲ ਰੇਖਾ (LOC) ਨੇੜੇ ਦੱਸੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ